ਪੱਤਰਕਾਰ ਗੁਰਪਾਲ ਸਿੰਘ ਨੂੰ ਸਦਮਾ, ਸੱਸ ਦਾ ਦੇਹਾਂਤ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 28 ਫਰਵਰੀ 2026:- ਪੱਤਰਕਾਰ ਗੁਰਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸੱਸ ਜਸਮੇਰ ਕੌਰ (78) ਦਾ ਸੰਖੇਪ ਬੀਮਾਰੀ ਦੇ ਚੱਲਦੇ ਦਿਹਾਂਤ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਸਾਕ ਸੰਬੰਧੀਆਂ, ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਮਾਤਾ ਜਸਮੇਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ,ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ, ਸੁਰਜੀਤ ਸਿੰਘ ਗੜੀ ਹਲਕਾ ਇੰਚਾਰਜ ਰਾਜਪੁਰਾ,ਸੀਨੀਅਰ ਅਕਾਲੀ ਆਗੂ ਸਾਧੂ ਸਿੰਘ ਖਲੋਰ, ਨਗਰ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ, ਬਾਬਾ ਦਿਲਬਾਗ ਸਿੰਘ ਬਾਘਾ, ਡਾਕਟਰ ਭੁਪਿੰਦਰ ਸਿੰਘ ਮਨੌਲੀ ਸੂਰਤ, ਬਸਪਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਛੜਬੜ, ਸ਼ਹਿਰੀ ਕਾਂਗਰਸ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ, ਕੌਂਸਲਰ ਸੋਨੀ ਸੰਧੂ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਜਗਜੀਤ ਸਿੰਘ ਕਰਾਲਾ, ਤਰਲੋਚਨ ਸਿੰਘ ਨਡਿਆਲੀ,ਸਤਨਾਮ ਸਿੰਘ ਸੱਤਾ ਖਲੋਰ ਤੇ ਪ੍ਰੈੱਸ ਕਲੱਬ ਬਨੂੜ ਦੇ ਅਹੁਦੇਦਾਰਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਾਤਾ ਜਸਮੇਰ ਕੌਰ ਦੀ ਅਤਿੰਮ ਅਰਦਾਸ 8 ਮਾਰਚ ਦਿਨ ਐਤਵਾਰ ਨੂੰ ਪਿੰਡ ਮਹਿਤਾਬਗੜ੍ਹ (ਕੰਮੋਮਾਜਰਾ) ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 12 ਤੋਂ 1 ਵਜੇ ਹੋਵੇਗੀ।
Click to Follow Babushahi Facebook page →