ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦਾ ਐਲਾਨ, ਸੁਲਤਾਨਪੁਰ ਲੋਧੀ ‘ਚ ਖੁਸ਼ੀ ਦੀ ਲਹਿਰ
ਲੱਡੂ ਵੰਡੇ, ਢੋਲ ਦੀ ਥਾਪ ‘ਤੇ ਨੱਚ ਕੇ ਮਨਾਇਆ ਜਸ਼ਨ – ਮਾਨ ਸਰਕਾਰ ਦਾ ਕੀਤਾ ਤਹਿ ਦਿਲੋਂ ਧੰਨਵਾਦ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 8 ਮਾਰਚ 2026
ਬਜਟ ਸੈਸ਼ਨ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਨਾਲ ਸੂਬੇ ਭਰ ਦੀਆਂ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ, ਜਦਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਇਸ ਮੌਕੇ ਦਾ ਮਾਹੌਲ ਪੂਰੀ ਤਰ੍ਹਾਂ ਜਸ਼ਨ ਵਿੱਚ ਤਬਦੀਲ ਹੋ ਗਿਆ।
ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਇਲਾਕਿਆਂ ਵਿੱਚ ਮਹਿਲਾਵਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ ਅਤੇ ਢੋਲ ਦੀ ਥਾਪ ‘ਤੇ ਨੱਚ ਕੇ ਜਸ਼ਨ ਮਨਾਇਆ ਗਿਆ। ਮਹਿਲਾਵਾਂ ਨੇ ਇਕ ਦੂਜੇ ਨੂੰ ਮਿੱਠਾਈ ਖਿਲਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਘਰੇਲੂ ਆਰਥਿਕ ਹਾਲਾਤਾਂ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਅਤੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਕੀਤਾ ਗਿਆ ਇਹ ਫੈਸਲਾ ਬਹੁਤ ਸਰਾਹਣਯੋਗ ਹੈ।
ਮਹਿਲਾਵਾਂ ਨੇ ਢੋਲ ਦੀਆਂ ਧੁਨਾਂ ‘ਤੇ ਨੱਚਦੇ ਹੋਏ ਅਤੇ ਲੱਡੂ ਵੰਡਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਅਤੇ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ਼ਹਿਰ ਵਿੱਚ ਕਈ ਥਾਵਾਂ ‘ਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਇੱਜ਼ਤ ਅਤੇ ਸਤਿਕਾਰ ਨੂੰ ਹੋਰ ਮਜ਼ਬੂਤ ਕਰੇਗੀ।
ਸੁਲਤਾਨਪੁਰ ਲੋਧੀ ਵਿੱਚ ਅੱਜ ਦਾ ਦਿਨ ਮਹਿਲਾਵਾਂ ਲਈ ਖੁਸ਼ੀ ਅਤੇ ਉਮੀਦਾਂ ਨਾਲ ਭਰਿਆ ਦਿਨ ਬਣ ਗਿਆ ਹੈ, ਜਿੱਥੇ ਇਸ ਐਲਾਨ ਨੇ ਲੋਕਾਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆ ਦਿੱਤੀ ਹੈ।
Click to Follow Babushahi Facebook page →