ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚ ਕੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ
ਦਾਣਾ ਮੰਡੀ ਕਾਹਨੂੰਵਾਨ ਵਿਖੇ ਸਟੇਟ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਰੋਹਿਤ ਗੁਪਤਾ
ਕਾਦੀਆਂ/ਬਟਾਲਾ, 8 ਮਾਰਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੱਲ 9 ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।
ਇਸ ਸਬੰਧੀ ਕਰਵਾਏ ਜਾ ਰਹੇ ਸਟੇਟ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ ਐੱਸ ਪੀ ਗੁਰਦਾਸਪੁਰ ਆਦਿੱਤਿਆ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਅਤੇ ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਹ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ 9 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਾਣਾ ਮੰਡੀ ਕਾਹਨੂੰਵਾਨ ਪਹੁੰਚਣਗੇ।
ਉਨ੍ਹਾਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਕਾਦੀਆਂ ਵਿਧਾਨ ਸਭਾ ਹਲਕਾ ਵਿਖੇ ਵਿਕਾਸ ਕੰਮਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਕਾਹਨੂੰਵਾਨ ਦਾਣਾ ਮੰਡੀ ਵਿਖੇ ਹੀ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।
ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜੁਗਰਾਜ ਸਿੰਘ ਐੱਸ ਪੀ (ਐੱਚ) , ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਡਾ ਅਨੁਪ੍ਰੀਤ ਕੌਰ ਐੱਸ ਡੀ ਐਮ ਗੁਰਦਾਸਪੁਰ, ਐੱਸ ਡੀ ਐਮ ਬਟਾਲਾ ਸਾਰੰਗਪ੍ਰੀਤ ਸਿੰਘ, ਐੱਸ ਡੀਐਮ ਡੇਰਾ ਬਾਬਾ ਨਾਨਕ ਆਦਿੱਤਿਆ, ਮੈਡਮ ਨਵਜੋਤ ਸ਼ਰਮਾ ਆਰ.ਟੀ.ਏ ਗੁਰਦਾਸਪੁਰ, ਡੀਡੀਪੀਓ ਹਰਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Click to Follow Babushahi Facebook page →