ਨੈਸ਼ਨਲ ਐਵਾਰਡੀ ਅਧਿਆਪਕ ਰਾਜਿੰਦਰ ਸਿੰਘ ਦਾ ਸਕੂਲ ਵਿਖੇ ਹੋਇਆ ਸ਼ਾਹੀ ਸਵਾਗਤ
ਅਸ਼ੋਕ ਵਰਮਾ
ਗੋਨਿਆਣਾ, 11 ਮਾਰਚ 2026 : ਬਠਿੰਡਾ ਜ਼ਿਲ੍ਹੇ ਦੇ ਬਲਾਕ ਗੋਨਿਆਣਾ ਅਧੀਨ ਆਉਂਦੇ ਸਕੂਲ ਕੋਠੇ ਇੰਦਰ ਸਿੰਘ ਵਾਲਾ ਦੇ ਅਧਿਆਪਕ ਰਾਜਿੰਦਰ ਸਿੰਘ ਨੂੰ ਦੂਸਰੀ ਵਾਰ ਨੈਸ਼ਨਲ ਐਵਾਰਡ ਹਾਸਲ ਕਰਨ ਉਪਰੰਤ ਸਕੂਲ ਪੁੱਜਣ 'ਤੇ ਪਿੰਡ ਦੀ ਪੰਚਾਇਤ, ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਨੇ ਉਹਨਾਂ ਦਾ ਸ਼ਾਹੀ ਸਵਾਗਤ ਕੀਤਾ ਹੈ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰਜਿੰਦਰ ਸਿੰਘ ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਰਣਜੀਤ ਸਿੰਘ, ਕੁਲਦੀਪ ਸਿੰਘ ਪੰਚ, ਕੁਲਵੰਤ ਰਾਏ ਪੰਚ, ਸੁਖਮੰਦਰ ਸਿੰਘ ਨੰਬਰਦਾਰ, ਅਮਰਜੀਤ ਸਿੰਘ ਸਾਬਕਾ ਸਰਪੰਚ, ਅਤੇ ਸੇਵਕ ਸਿੰਘ ਨੇ ਅਧਿਆਪਕ ਰਾਜਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਦੀਆਂ ਪ੍ਰਾਪਤੀਆਂ ਨਾਲ ਛੋਟੇ ਜਿਹੇ ਸਾਡੇ ਪਿੰਡ ਕੋਠੇ ਇੰਦਰ ਸਿੰਘ ਦਾ ਨਾਂ ਪੂਰੇ ਭਾਰਤ ਪੱਧਰ ਤੇ ਮਸ਼ਹੂਰ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਲਈ ਅਧਿਆਪਕ ਰਜਿੰਦਰ ਸਿੰਘ ਵਧਾਈ ਦਾ ਪਾਤਰ ਹੈ ਇਸ ਮੌਕੇ ਪੁੱਜੇ ਵੱਡੀ ਗਿਣਤੀ ਪਿੰਡ ਮੋਹਤਵਾਰਾਂ ਨੇ ਵੀ ਰਾਜਿੰਦਰ ਸਿੰਘ ਵੱਲੋਂ ਸਕੂਲ ਨੂੰ ਹੋਰ ਉੱਚਾ ਚੁੱਕਣ ਲਈ ਕੀਤੀ ਜਾ ਰਹੀ ਸਖਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਸਕੂਲ ਮੁਖੀ ਝੰਡਾ ਸਿੰਘ ਦੀ ਅਗਵਾਈ ਵਿੱਚ ਸਟਾਫ ਤੇ ਵਿਦਿਆਰਥੀਆਂ ਨੇ ਵੀ ਰਾਜਿੰਦਰ ਸਿੰਘ ਦੀ ਪ੍ਰਾਪਤੀ ਦੀ ਖੁਸ਼ੀ ਕੇਕ ਕੱਟ ਕੇ ਸਾਂਝੀ ਕੀਤੀ ਗਈ। ਇਸ ਮੌਕੇ ਸਕੂਲ ਸਟਾਫ ਵਿੱਚ ਅਰਵਿੰਦ ਕੁਮਾਰ ਬਬੀਤਾ ਰਾਣੀ ਤੋਂ ਇਲਾਵਾ ਬਲਕਾਰ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ, ਬਲਜੀਤ ਸਿੰਘ ਅਤੇ ਗੁਰਜੰਟ ਸਿੰਘ ਭੋਲਾ ਵੀ ਹਾਜ਼ਰ ਸਨ।
Click to Follow Babushahi Facebook page →