ਸਰਸ ਮੇਲੇ ਦੌਰਾਨ ਹੋਏ ਸੋਲੋ ਗੀਤ ਮੁਕਾਬਲਿਆਂ ਦੌਰਾਨ ਜਸਪ੍ਰੀਤ ਕੌਰ ਨੇ ਮਾਰੀ ਬਾਜ਼ੀ
ਅਸ਼ੋਕ ਵਰਮਾ
ਮਾਨਸਾ, 17 ਮਾਰਚ: ਸਰਸ ਮੇਲੇ ਦੀਆਂ ਰੌਣਕਾਂ ਦਰਮਿਆਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਅਕਤੀਗਤ ਸੋਲੋ ਗੀਤ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਤੋਂ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਆਪਣੀ ਗਾਇਨ ਕਲਾ ਦਾ ਲੋਹਾ ਮਨਵਾਇਆ।
ਮੁਕਾਬਲੇ ਦੌਰਾਨ ਜਸਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ 11,000 ਰੁਪਏ ਦਾ ਨਕਦ ਇਨਾਮ ਜਿੱਤਿਆ। ਇਸੇ ਤਰ੍ਹਾਂ ਹਰਮਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰਕੇ 5,100 ਰੁਪਏ ਅਤੇ ਨਿਧਾ ਨੇ ਤੀਜਾ ਸਥਾਨ ਹਾਸਲ ਕਰਕੇ 2,100 ਰੁਪਏ ਦਾ ਇਨਾਮ ਆਪਣੇ ਨਾਮ ਕੀਤਾ। ਜੇਤੂਆਂ ਨੂੰ ਮੁੱਖ ਮੰਤਰੀ ਫੀਲਡ ਅਫਸਰ ਡਾ. ਗੁਰਲੀਨ ਕੌਰ ਸਿੱਧੂ ਆਈ.ਏ.ਐਸ ਵੱਲੋਂ ਵਿਸ਼ੇਸ਼ ਤੌਰ 'ਤੇ ਨਕਦ ਰਾਸ਼ੀ, ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ. ਗੁਰਲੀਨ ਕੌਰ ਸਿੱਧੂ ਨੇ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਸ ਮੇਲਾ ਇਕ ਅਜਿਹਾ ਮੰਚ ਹੈ ਜਿੱਥੇ ਛੁਪੀ ਹੋਈ ਪ੍ਰਤਿਭਾ ਉਭਰ ਕੇ ਸਾਹਮਣੇ ਆਉਂਦੀ ਹੈ।
ਇਨ੍ਹਾਂ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਭੂਮਿਕਾ ਅਸ਼ੋਕ ਬਾਂਸਲ ਅਤੇ ਦਲੇਰ ਗਿੱਲ ਵੱਲੋਂ ਬਾਖ਼ੂਬੀ ਨਿਭਾਈ ਗਈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਮੰਜੂ ਬਾਲਾ, ਡਿਪਟੀ ਡੀ.ਈ.ਓ. ਪਰਮਜੀਤ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ, ਮੋਨਿਕਾ ਰਾਣੀ, ਯੋਗਿਤਾ ਜੋਸ਼ੀ, ਪਰਮਿੰਦਰ ਸਿੰਘ ਅਤੇ ਨਿਰਮਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
Click to Follow Babushahi Facebook page →