ਚੇਤ ਦੇ ਪਹਿਲੇ ਨਰਾਤੇ ਮੌਕੇ ਰਾਣਾ ਗੁਰਜੀਤ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈਆਂ
ਕਪੂਰਥਲਾ 19 ਮਾਰਚ, 2026
ਕਪੂਰਥਲਾ ਤੋਂ ਕਾਂਗਰਸ ਵਿਧਾਇਕ ਸ੍ਰੀ ਰਾਣਾ ਗੁਰਜੀਤ ਸਿੰਘ ਨੇ ਚੇਤ ਦੇ ਪਹਿਲੇ ਨਰਾਤੇ ਦੇ ਪਵਿੱਤਰ ਅਵਸਰ ‘ਤੇ ਦੇਸ਼ ਵਾਸੀਆਂ ਨੂੰ ਵਧਾਈਆ ਅਤੇ ਹਾਰਦਿਕ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਰਾਣਾ ਗੁਰਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਇਸ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਕਿਹਾ ਕਿ ਨਰਾਤੇ ਸਾਡੇ ਸੰਸਕਾਰਾਂ, ਆਸਥਾ ਅਤੇ ਆਤਮਿਕ ਸ਼ਕਤੀ ਦਾ ਪ੍ਰਤੀਕ ਹਨ, ਜੋ ਮਨੁੱਖ ਨੂੰ ਸਚਾਈ ਅਤੇ ਨੇਕੀ ਦੇ ਰਾਹ ‘ਤੇ ਤੁਰਨ ਲਈ ਪ੍ਰੇਰਿਤ ਕਰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਚੇਤ ਦੇ ਨਰਾਤੇ ਸਾਡੇ ਜੀਵਨ ਵਿੱਚ ਨਵੀਂ ਉਰਜਾ, ਆਤਮਿਕ ਸ਼ਾਂਤੀ ਅਤੇ ਖੁਸ਼ਹਾਲੀ ਲਿਆਉਂਦੇ ਹਨ। ਇਹ ਦਿਨ ਸਾਨੂੰ ਮਾਤਾ ਰਾਣੀ ਦੀ ਭਗਤੀ ਵਿੱਚ ਲੀਨ ਹੋ ਕੇ ਆਪਣੇ ਅੰਦਰਲੀ ਸ਼ਕਤੀ ਨੂੰ ਜਾਗਰੂਕ ਕਰਨ ਦਾ ਸੁਨੇਹਾ ਦਿੰਦੇ ਹਨ।
ਸ੍ਰੀ ਰਾਣਾ ਗੁਰਜੀਤ ਸਿੰਘ ਨੇ ਅਰਦਾਸ ਕੀਤੀ ਕਿ ਮਾਤਾ ਸ਼ੈਲਪੁੱਤਰੀ ਜੀ ਆਪਣੀ ਅਸੀਮ ਕਿਰਪਾ ਸਾਰਿਆਂ ‘ਤੇ ਬਣਾਈ ਰੱਖਣ ਅਤੇ ਹਰ ਘਰ ਵਿੱਚ ਸੁੱਖ-ਸ਼ਾਂਤੀ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਦਾ ਵਾਸ ਹੋਵੇ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਨ ਸਾਨੂੰ ਆਪਸੀ ਭਾਈਚਾਰੇ, ਸਾਂਝ ਅਤੇ ਪ੍ਰੇਮ ਦੇ ਸੰਦੇਸ਼ ਨੂੰ ਮਜ਼ਬੂਤ ਕਰਨ ਦਾ ਮੌਕਾ ਦਿੰਦੇ ਹਨ।
ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਮੌਕੇ ‘ਤੇ ਮਨੁੱਖਤਾ ਦੀ ਭਲਾਈ, ਸਹਿਯੋਗ ਅਤੇ ਸਮਾਜਿਕ ਸਦਭਾਵਨਾ ਨੂੰ ਵਧਾਵਾਂ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ।
Click to Follow Babushahi Facebook page →