MP ਸਤਨਾਮ ਸਿੰਘ ਸੰਧੂ ਅਤੇ ਨਿਰਵੈਰ ਖ਼ਾਲਸਾ ਜੱਥਾ ਯੂ.ਕੇ. ਦੇ ਪ੍ਰਮੁੱਖ ਭਾਈ ਹਰਿੰਦਰ ਸਿੰਘ ਵੱਲੋਂ ਹਰਮੀਤ ਸਿੰਘ ਕਾਲਕਾ ਨਾਲ ਦੁੱਖ ਸਾਂਝਾ
ਨਵੀਂ ਦਿੱਲੀ 24 ਮਾਰਚ, 2026:
ਪੰਜਾਬ ਦੇ ਰਾਜ ਸਭਾ ਮੈਂਬਰ ਸ. ਸਤਨਾਮ ਸਿੰਘ ਸੰਧੂ ਨੇ ਅੱਜ ਇੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਸ. ਸੰਧੂ ਨੇ ਇਸ ਦੁਖਦਾਈ ਘੜੀ ਦੌਰਾਨ ਸ. ਹਰਮੀਤ ਸਿੰਘ ਕਾਲਕਾ ਅਤੇ ਸਮੂਹ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਦਾ ਬਲ ਬਖ਼ਸ਼ੇ।
ਇਸ ਮੌਕੇ ਉਨ੍ਹਾਂ ਮਾਤਾ ਜੀ ਦੀ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਵੀ ਕੀਤੀ।ਇਸ ਤੋਂ ਇਲਾਵਾ ਨਿਰਵੈਰ ਖ਼ਾਲਸਾ ਜੱਥਾ ਯੂ.ਕੇ. ਦੇ ਪ੍ਰਮੁੱਖ ਭਾਈ ਹਰਿੰਦਰ ਸਿੰਘ ਜੀ ਵੱਲੋਂ ਵੀ ਅੱਜ ਇੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸ਼੍ਰੀਮਤੀ ਪ੍ਰੀਤ ਮੋਹੀਨੀ ਕੌਰ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਅਤੇ ਅਫਸੋਸ ਪ੍ਰਗਟ ਕੀਤਾ ।ਭਾਈ ਹਰਿੰਦਰ ਸਿੰਘ ਜੀ ਨੇ ਕਿਹਾ ਕਿ ਮਾਤਾ ਪ੍ਰੀਤ ਮੋਹੀਨੀ ਕੌਰ ਜੀ ਦਾ ਸੰਸਾਰ ਤੋਂ ਵਿਛੋੜਾ ਪਰਿਵਾਰ ਲਈ ਅਤਿ ਦੁਖਦਾਈ ਅਤੇ ਸਮਾਜ ਅਤੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ
ਦੁਖਭਰੇ ਸਮੇਂ ਦੌਰਾਨ ਸ. ਹਰਮੀਤ ਸਿੰਘ ਕਾਲਕਾ ਅਤੇ ਸਮੂਹ ਪਰਿਵਾਰ ਨਾਲ ਆਪਣੀ ਪੂਰੀ ਸਾਂਝ ਅਤੇ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।
Click to Follow Babushahi Facebook page →