DC ਵੱਲੋਂ ਸਰਸ ਮੇਲੇ ਦੀ ਸਫਲਤਾ ਵਿੱਚ ਯੋਗਦਾਨ ਪਾਉਣ ਵਾਲੇ ਅਧਿਕਾਰੀ ਅਤੇ ਕਰਮਚਾਰੀ ਸਨਮਾਨਿਤ
ਅਸ਼ੋਕ ਵਰਮਾ
ਮਾਨਸਾ, 27 ਮਾਰਚ 2026 : ਅਨਾਜ ਮੰਡੀ ਵਿਖੇ ਲਗਾਏ ਗਏ 10 ਰੋਜ਼ਾ ' ਸਰਸ ਮੇਲੇ' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਮੇਲੇ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਮੁੱਖ ਮੰਤਰੀ ਫੀਲਡ ਅਫ਼ਸਰ ਗੁਰਲੀਨ ਕੌਰ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਸ ਦਸ ਰੋਜ਼ਾ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਟੀਮ ਵਰਕ ਅਤੇ ਸਖ਼ਤ ਮਿਹਨਤ ਸਦਕਾ ਹੀ ਮਾਨਸਾ ਨਿਵਾਸੀਆਂ ਨੂੰ ਇੱਕ ਯਾਦਗਾਰੀ ਮੇਲਾ ਦੇਖਣ ਨੂੰ ਮਿਲਿਆ ਹੈ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕਰਨਾ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਲਈ ਜ਼ਰੂਰੀ ਹੈ ਤਾਂ ਜੋ ਉਹ ਭਵਿੱਖ ਵਿੱਚ ਵੀ ਸਰਕਾਰੀ ਸੇਵਾਵਾਂ ਅਤੇ ਜਨਤਕ ਕੰਮਾਂ ਨੂੰ ਪੂਰੀ ਇਮਾਨਦਾਰੀ ਅਤੇ ਜੋਸ਼ ਨਾਲ ਨਿਭਾਉਂਦੇ ਰਹਿਣ। ਡੀਸੀ ਵੱਲੋਂ ਵੱਖ-ਵੱਖ ਡਿਊਟੀਆਂ 'ਤੇ ਤਾਇਨਾਤ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਕ ਸੇਵਾ ਹੀ ਅਸਲ ਪ੍ਰਾਪਤੀ ਹੈ ਅਤੇ ਪ੍ਰਸ਼ਾਸਨ ਹਮੇਸ਼ਾ ਮਿਹਨਤੀ ਕਰਮਚਾਰੀਆਂ ਦੇ ਨਾਲ ਖੜ੍ਹਾ ਹੈ।
Click to Follow Babushahi Facebook page →