Breaking: HS ਫੂਲਕਾ ਭਾਜਪਾ 'ਚ ਸ਼ਾਮਲ
ਨਵੀਂ ਦਿੱਲੀ/ਚੰਡੀਗੜ੍ਹ, 1 ਅਪ੍ਰੈਲ 2026: 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਬੀ ਕਾਨੂੰਨੀ ਲੜਾਈ ਲੜਨ ਵਾਲੇ ਉੱਘੇ ਵਕੀਲ ਐਚ. ਐਸ. ਫੂਲਕਾ ਅੱਜ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦਿੱਲੀ ਸਥਿਤ ਭਾਜਪਾ ਦੇ ਕੇਂਦਰੀ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਦਾ ਪੱਲਾ ਫੜਿਆ।
ਫੂਲਕਾ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਲਈ ਭਾਜਪਾ ਦੀ ਪੂਰੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ।
Click to Follow Babushahi Facebook page →