ਫਾਜਿਲਕਾ ਦੀ ਹਦੂਦ ਅੰਦਰ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ
ਫਾਜਿਲਕਾ 1 ਅਪ੍ਰੈਲ
ਜ਼ਿਲ੍ਹਾ ਮੈਜਿਸਟਰੇਟ, ਫਾਜ਼ਿਲਕਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਈ ਸੀਆਰਪੀਸੀ,1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ।
ਹੁਕਮ ਮੁਤਾਬਕ ਆਮ ਤੌਰ ਤੇ ਵੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਉਸਦੇ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੰਗ ਲਗਾਉਣ ਨਾਲ ਜਮੀਨ ਦੀ ਉਪਰਲੀ ਪਰਤ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਇਸ ਨਾਲ ਆਲੇ-ਦੁਆਲੇ ਖੜੀਆ ਫਸਲਾ ਤੋਂ ਇਲਾਵਾ ਪਿੰਡ ਦੀ ਆਬਾਦੀ ਵਿੱਚ ਵੀ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਜਿਸ ਨਾਲ ਵੰਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ।
Click to Follow Babushahi Facebook page →