ਸੜਕ ਸੁਰੱਖਿਆ ਫੋਰਸ ਦਾ ਰਾਤ ਸਮੇ ਡਿਊਟੀ ਦਿੱਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਤਰਨ ਤਾਰਨ 2 ਅਪ੍ਰੈਲ 2026 : ਤਰਨ ਤਾਰਨ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਲੋਕਾਂ ਦੀ ਜਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਰਨ ਤਾਰਨ ਪੁਲਿਸ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ , SSP ਸੁਰੇਂਦਰ ਲਾਬਾ ਦੀ ਅਗਵਾਈ ਹੇਠ ਇਹ ਫੋਰਸ ਦਿਨ-ਰਾਤ ਹਾਈਵੇਅਜ਼ ਅਤੇ ਮੁੱਖ ਸੜਕਾਂ ‘ਤੇ ਮੁਸਤੈਦ ਰਹਿੰਦੀ ਹੈ ਅਤੇ ਕਿਸੇ ਵੀ ਐਮਰਜੈਂਸੀ ਹਾਲਤ ਵਿੱਚ ਤੁਰੰਤ ਸਹਾਇਤਾ ਪਹੁੰਚਾਉਂਦੀ ਹੈ , ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਦਾ ਮੁੱਖ ਉਦੇਸ਼ ਹਾਦਸਿਆਂ ਨੂੰ ਘਟਾਉਣਾ, ਜਖਮੀਆਂ ਨੂੰ ਤੁਰੰਤ ਮੈਡੀਕਲ ਮਦਦ ਮੁਹੱਈਆ ਕਰਵਾਉਣਾ ਅਤੇ ਟ੍ਰੈਫਿਕ ਨੂੰ ਸੁਚੱਜੇ ਢੰਗ ਨਾਲ ਚਲਾਉਣਾ ਹੈ , ਇਸ ਦੇ ਨਾਲ ਹੀ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ
ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਅਤੇ ਹੈਲਮਟ ਦੀ ਵਰਤੋਂ ਕਰਨੀ ਲਾਜ਼ਮੀ ਹੈ, ਤੇਜ਼ ਰਫ਼ਤਾਰ ਤੋਂ ਬਚਿਆ ਜਾਵੇ ਅਤੇ ਮੋਬਾਈਲ ਫੋਨ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ , ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ , ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸੜਕ ਦੁਰਘਟਨਾ ਜਾਂ ਐਮਰਜੈਂਸੀ ਦੌਰਾਨ ਤੁਰੰਤ 112 ‘ਤੇ ਕਾਲ ਕਰਕੇ ਸੂਚਨਾ ਦਿੱਤੀ ਜਾਵੇ, ਤਾਂ ਜੋ ਮੌਕੇ ‘ਤੇ ਫੌਰੀ ਮਦਦ ਪਹੁੰਚ ਸਕੇ
Click to Follow Babushahi Facebook page →