ਜਾਣਕਾਰੀ ਦਿੰਦੇ ਹੋਏ SSP ਵਰੁਣ ਸ਼ਰਮਾ ਅਤੇ ਹੋਰ ਅਫਸਰ
ਦੀਦਾਰ ਗੁਰਨਾ
ਪਟਿਆਲਾ 3 ਅਪ੍ਰੈਲ 2026 : ਪਟਿਆਲਾ ਪੁਲਿਸ ਨੇ SSP ਵਰੁਣ ਸ਼ਰਮਾ ਦੀ ਅਗਵਾਈ ਹੇਠ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਤਰ-ਰਾਜੀ ਸਪਲਾਈ ਨੈੱਟਵਰਕ ਨੂੰ ਬੇਨਕਾਬ ਕੀਤਾ ਹੈ , ਇਸ ਸੰਬੰਧੀ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਐਡਵਾਂਸਡ ਸਵੈ-ਲੋਡਿੰਗ ਹਥਿਆਰ ਬਰਾਮਦ ਕੀਤੇ ਹਨ ,
ਜਾਣਕਾਰੀ ਮੁਤਾਬਕ, ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਕੁਝ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਲਿਪਤ ਹਨ ਅਤੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਅਪਰਾਧਿਕ ਗਤੀਵਿਧੀਆਂ ਲਈ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਵੱਲੋਂ ਜਾਲ ਬਿਛਾ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ , ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਬਿਹਾਰ ਤੋਂ ਖਰੀਦੇ ਗਏ ਸਨ ਅਤੇ ਇਨ੍ਹਾਂ ਨੂੰ ਪੰਜਾਬ ਵਿੱਚ ਗੈਂਗਸਟਰ ਗਤੀਵਿਧੀਆਂ ਲਈ ਵਰਤਿਆ ਜਾਣਾ ਸੀ , ਪੁਲਿਸ ਦੇ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਦੇ ਸਬੰਧ ਚੱਲ ਰਹੀ ਗੈਂਗ ਦੁਸ਼ਮਣੀ ਨਾਲ ਵੀ ਹਨ ਅਤੇ ਇਹ ਲੋਕ ਦਬਦਬਾ ਬਣਾਉਣ ਲਈ ਨਿਸ਼ਾਨਾ ਬਣਾ ਕੇ ਹਮਲਿਆਂ ਦੀ ਯੋਜਨਾ ਤਿਆਰ ਕਰ ਰਹੇ ਸਨ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ , ਜਲਦ ਹੀ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ , ਇਸ ਮੌਕੇ ਐਸ ਪੀ ਗੁਰਬੰਸ ਬੈਂਸ ,ਡੀ ਐਸ ਪੀ ਹਰਮਨਪ੍ਰੀਤ ਚੀਮਾ ,ਐਸ ਐਚ ਓ ਪ੍ਰਦੀਪ ਬਾਜਵਾ ਸਮੇਤ ਹੋਰ ਕਈ ਅਫ਼ਸਰ ਹਾਜ਼ਰ ਸਨ
Click to Follow Babushahi Facebook page →