ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: ਅੰਨ੍ਹੇ ਕਤਲ ਮਾਮਲੇ ਦੀ ਗੁੱਥੀ ਸੁਲਝੀ, 6 ਦੋਸ਼ੀ ਗ੍ਰਿਫ਼ਤਾਰ
ਸੁਖਮਿੰਦਰ ਭੰਗੂ
ਲੁਧਿਆਣਾ, 04 ਅਪ੍ਰੈਲ 2026
ਕਮਿਸ਼ਨਰਟ ਪੁਲਿਸ ਲੁਧਿਆਣਾ ਨੇ ਇੱਕ ਅੰਨ੍ਹੇ ਕਤਲ ਮਾਮਲੇ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਮਿਤੀ 29 ਮਾਰਚ 2026 ਨੂੰ ਹੋਏ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕੁੱਲ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਮਾਮਲਾ ਪਿੰਡ ਹਥਿਆਰਾ ਦੇ ਇਕ ਨੌਜਵਾਨ ਦੇ ਕਤਲ ਨਾਲ ਸੰਬੰਧਿਤ ਸੀ, ਜਿਸ ਵਿੱਚ ਮੁੱਢਲੇ ਤੌਰ ‘ਤੇ ਕੋਈ ਸਪੱਸ਼ਟ ਸੁਤਰ ਨਹੀਂ ਸੀ। ਪਰ ਲੁਧਿਆਣਾ ਪੁਲਿਸ ਦੀ ਟੀਮ ਨੇ ਤਕਨੀਕੀ ਜਾਂਚ ਅਤੇ ਗੁਪਤ ਸੂਚਨਾ ਦੇ ਆਧਾਰ ‘ਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਦੇ ਹੋਏ ਦੋਸ਼ੀਆਂ ਤੱਕ ਪਹੁੰਚ ਬਣਾਈ।
ਜਾਂਚ ਦੌਰਾਨ ਖੁਲਾਸਾ ਹੋਇਆ ਕਿ ਇਹ ਕਤਲ ਪੁਰਾਣੀ ਰੰਜਿਸ਼ ਅਤੇ ਨਿੱਜੀ ਵਿਵਾਦ ਦੇ ਕਾਰਨ ਕੀਤਾ ਗਿਆ ਸੀ। ਪੁਲਿਸ ਨੇ ਮਾਮਲੇ ਵਿੱਚ ਵਰਤਿਆ ਗਿਆ ਸਪਲੈਂਡਰ(PB 43 G 9601) ਵੀ ਬਰਾਮਦ ਕਰ ਲਈ ਹੈ।
ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 6 ਨੌਜਵਾਨਾਂ ਨੂੰ ਕਾਬੂ ਕੀਤਾ, ਜਿਨ੍ਹਾਂ ਵਿੱਚ ਮੁੱਖ ਸਾਜ਼ਿਸ਼ਕਾਰ ਵੀ ਸ਼ਾਮਲ ਹੈ। ਸਾਰੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਦੀ ਤੇਜ਼ ਕਾਰਵਾਈ ਨਾਲ ਸਿਰਫ਼ 5 ਦਿਨਾਂ ਵਿੱਚ ਅੰਨ੍ਹੇ ਕਤਲ ਦੀ ਗੁੱਥੀ ਸੁਲਝ ਗਈ, ਜਿਸ ਨਾਲ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ‘ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।
Click to Follow Babushahi Facebook page →