CM ਮਾਨ ਅਤੇ ਆੜ੍ਹਤੀਆਂ ਵਿਚਾਲੇ 6 ਅਪ੍ਰੈਲ ਨੂੰ ਹੋਵੇਗੀ ਮੀਟਿੰਗ
ਮੋਗਾ/ਚੰਡੀਗੜ੍ਹ, 4 ਅਪ੍ਰੈਲ 2026: ਪੰਜਾਬ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦਰਮਿਆਨ ਸਰਕਾਰ ਅਤੇ ਆੜਤੀਆਂ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆੜਤੀਆਂ 'ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ, ਹੁਣ ਆੜਤੀ ਯੂਨੀਅਨ ਅਤੇ CM ਮਾਨ ਵਿਚਾਲੇ 6 ਅਪ੍ਰੈਲ ਨੂੰ ਮੀਟਿੰਗ ਹੋਵੇਗੀ।
ਮੁੱਖ ਮੰਤਰੀ ਨੇ ਆੜਤੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਜਾਂ ਵਿਰੋਧ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੁਝ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜੇ ਆੜਤੀ ਹੜਤਾਲ 'ਤੇ ਨਹੀਂ ਜਾਣਗੇ ਅਤੇ ਸਰਕਾਰ ਦਾ ਸਾਥ ਦੇਣਗੇ, ਉਨ੍ਹਾਂ ਨੂੰ ਸੈਲਰਾਂ ਦੀ ਤਕਸੀਮ ਵਿੱਚ ਪਹਿਲ ਦਿੱਤੀ ਜਾਵੇਗੀ।
Click to Follow Babushahi Facebook page →