ਮਨਪ੍ਰੀਤ ਸਿੰਘ ਇਯਾਲੀ ਦੇ ਭਾਣਜੇ ਅਰਜੁਨ ਦਾ ਦੇਹਾਂਤ
ਲੁਧਿਆਣਾ, 4 ਅਪ੍ਰੈਲ 2026: MLA ਮਨਪ੍ਰੀਤ ਸਿੰਘ ਇਯਾਲੀ ਦੇ ਭਾਣਜੇ ਅਰਜੁਨ ਸਿੰਘ ਵਿਰਕ ਲੰਬੇ ਸਮੇਂ ਤੋਂ ਇੱਕ ਨਾ-ਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਬਿਮਾਰੀ ਨਾਲ ਲੰਮੀ ਲੜਾਈ ਲੜਨ ਤੋਂ ਬਾਅਦ ਉਹ ਅੱਜ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ।
ਮਨਪ੍ਰੀਤ ਇਯਾਲੀ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਅਰਜੁਨ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਸੀ। ਲੰਬੀ ਬਿਮਾਰੀ ਦੇ ਬਾਵਜੂਦ ਅਰਜੁਨ ਦਾ ਚਿਹਰਾ ਹਮੇਸ਼ਾ ਹੱਸਦਾ ਰਹਿੰਦਾ ਸੀ। ਉਸ ਦੇ ਭਰ ਜਵਾਨੀ ਵਿੱਚ ਚਲੇ ਜਾਣ ਨਾਲ ਇਯਾਲੀ ਅਤੇ ਵਿਰਕ ਪਰਿਵਾਰ ਨੂੰ ਅਜਿਹਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।
ਅੰਤਿਮ ਸੰਸਕਾਰ ਐਤਵਾਰ (ਭਲਕੇ), ਦੁਪਹਿਰ 2:00 ਵਜੇ ਬਾੜੇਵਾਲ ਅਵਾਣਾ ਸ਼ਮਸ਼ਾਨ ਘਾਟ (ਕਨਾਲ ਰੋਡ), ਲੁਧਿਆਣਾ ਵਿਖੇ ਹੋਵੇਗਾ। ਪਰਿਵਾਰ ਵੱਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਹੈ। ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਇਯਾਲੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Click to Follow Babushahi Facebook page →