ਸੁਖਬੀਰ ਬਾਦਲ ਅਤੇ ਸੁਨੀਲ ਜਾਖੜ ਨੇ ਲਾਲ ਸਿੰਘ ਦੇ ਸਦੀਵੀ ਵਿਛੋੜੇ ’ਤੇ ਕੀਤਾ ਦੁੱਖ ਸਾਂਝਾ
ਸੁਖਬੀਰ ਸਿੰਘ ਬਾਦਲ ਸਮੇਤ ਵੱਖ ਵੱਖ ਸਖਸ਼ੀਅਤਾਂ ਨੇ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਲਾਲ ਸਿੰਘ ਜੀ ਦਾ ਸਮੁੱਚਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਮਾਰਗ : ਸੁਖਬੀਰ ਬਾਦਲ
ਬਿਕਰਮਜੀਤ ਸਿੰਘ
ਪਟਿਆਲਾ 5 ਅਪ੍ਰੈਲ 2026 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਟਕਸਾਲੀ ਕਾਂਗਰਸੀ ਲਾਲ ਸਿੰਘ ਦੇ ਸਦੀਵੀ ਵਿਛੋੜੇ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਅਤੇ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪਟਿਆਲਾ ਦਿਹਾਤੀ ਦੇ ਆਗੂ ਸਾਹਿਬਾਨਾਂ ’ਚ ਜਗਮੀਤ ਸਿੰਘ ਹਰਿਆਊ, ਜਸਪਾਲ ਸਿੰਘ ਬਿੱਟੂ ਚੱਠਾ, ਰਜਿੰਦਰ ਸਿੰਘ ਵਿਰਕ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਹਲਕਾ ਇੰਚਾਰਜ ਐਨ ਕੇ ਸ਼ਰਮਾ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਤੇਜਿੰਦਰਪਾਲ ਸੰਧੂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਆਦਿ ਉਚੇਚੇ ਤੌਰ ’ਤੇ ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੋਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਟਕਸਾਲੀ ਕਾਂਗਰਸੀ ਲਾਲ ਸਿੰਘ ਦਿੱਗਜ਼ ਆਗੂ ਸਨ, ਜਿਨ੍ਹਾਂ ਦਾ ਸਮੁੱਚਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਮਾਰਗ ਹੈ। ਉਨ੍ਹਾਂ ਵੱਲੋਂ ਪਾਰਟੀ ਪ੍ਰਤੀ ਸਮਰਪਿਤ ਦੀ ਭਾਵਨਾ ਸਾਰਿਆਂ ਨੂੰ ਇਸ ਗੱਲ ਵੱਲ ਪ੍ਰੇਰਨਾ ਹੈ ਕਿ ਪਾਰਟੀ ਪ੍ਰਤੀ ਹਮੇਸ਼ਾ ਵਫ਼ਾਦਾਰ ਰਹਿਣ ਦੀ ਲੋੜ ਹੈ ਅਤੇ ਸਾਰੀ ਉਮਰ ਲਾਲ ਸਿੰਘ ਨੇ ਆਪਣਾ ਜੀਵਨ ਅਤੇ ਸਿਆਸਤ ਪਾਰਟੀ ਨੂੰ ਸਮਰਪਿਤ ਕੀਤੀ। ਬਾਦਲ ਨੇ ਕਿਹਾ ਕਿ ਲਾਲ ਸਿੰਘ ਜੀ ਦਾ ਅਚਨਚੇਤ ਇਸ ਸੰਸਾਰ ਨੂੰ ਛੱਡ ਜਾਣਾ ਵੱਡਾ ਘਾਟਾ ਹੈ, ਉਥੇ ਪਰਿਵਾਰ ਲਈ ਵੀ ਅਜਿਹਾ ਸਦੀਵੀ ਵਿਛੋੜਾ ਅਸਹਿ ਹੈ। ਉਨ੍ਹਾਂ ਕਿਹਾ ਕਿ ਲਾਲ ਸਿੰਘ ਬਹੁਪੱਖੀ ਸਖਸ਼ੀਅਤ ਦੇ ਇਨਸਾਨ ਸਨ ਅਜਿਹੇ ਇਨਸਾਨ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Click to Follow Babushahi Facebook page →