ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 7 ਅਪ੍ਰੈਲ ਨੂੰ: ਮੁੱਖ ਖੇਤੀਬਾੜੀ ਅਫਸਰ
ਅਸ਼ੋਕ ਵਰਮਾ
ਬਠਿੰਡਾ, 6 ਅਪ੍ਰੈਲ 2026 : ਜਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 7 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਲਾਰਡ ਰਾਮਾ ਹਾਲ, ਨਜ਼ਦੀਕ ਦਾਣਾ ਮੰਡੀ ਬਠਿੰਡਾ ਵਿਖੇ ਲਗਾਇਆ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਸਾਂਝੀ ਕੀਤੀ।
ਉਹਨਾਂ ਦੱਸਿਆ ਕਿ ਇਹ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਲਗਵਾਇਆ ਜਾਵੇਗਾ। ਕੈਂਪ ਦੌਰਾਨ ਵੱਖ-ਵੱਖ ਖੇਤੀ ਮਾਹਰਾਂ ਵੱਲੋਂ ਕਿਸਾਨ ਭਰਾਵਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਮੁਹਈਆ ਕਰਵਾਈ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨ ਭਰਾਵਾਂ ਨੂੰ ਖੁੱਲਾ ਸੱਦਾ ਦਿੰਦਿਆਂ ਕਿਹਾ ਕਿ ਇਸ ਕਿਸਾਨ ਸਿਖਲਾਈ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕੀਤਾ ਜਾਵੇ।
Click to Follow Babushahi Facebook page →