ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਗੱਲਬਾਤ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 8 ਅਪ੍ਰੈਲ 2026 : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਜਲਵੇੜਾ ਵਿਖੇ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸੂਬਾ ਸਰਕਾਰ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ ਅਤੇ ਮੁਲਾਜ਼ਮ ਵਰਗ ਸਮੇਤ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੈ , ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਇਹ ਦਾਅਵਾ ਕੀਤਾ ਜਾਂਦਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਕਿਸੇ ਨੂੰ ਵੀ ਧਰਨਾ ਦੇਣ ਦੀ ਲੋੜ ਨਹੀਂ ਪਵੇਗੀ, ਪਰ ਮੌਜੂਦਾ ਹਾਲਾਤ ਇਸਦੇ ਬਿਲਕੁਲ ਉਲਟ ਹਨ। ਅੱਜ ਹਰ ਵਰਗ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਣ ਲਈ ਮਜਬੂਰ ਹੈ, ਜੋ ਕਿ ਸਰਕਾਰ ਦੀ ਨਾਕਾਮੀ ਦਾ ਸਾਫ ਸਬੂਤ ਹੈ
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਂਦਾ, ਤਾਂ ਇਹ ਹਾਲਾਤ ਪੈਦਾ ਨਾ ਹੁੰਦੇ , ਪਰ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ ਅਤੇ ਹੁਣ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਸਿਰਫ਼ ਬਿਆਨਬਾਜ਼ੀ ਤੱਕ ਸੀਮਿਤ ਰਹਿ ਗਈ ਹੈ , ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਥਾਂ-ਥਾਂ ਤੇ ਰੈਲੀਆਂ ਕਰਨਾ ਲੋਕਾਂ ਦੀਆਂ ਅਸਲ ਸਮੱਸਿਆਵਾਂ ਤੋਂ ਧਿਆਨ ਭਟਕਾਉਣ ਦੇ ਬਰਾਬਰ ਹੈ।ਰੈਲੀਆਂ 'ਤੇ ਵੱਡੇ ਪੱਧਰ ’ਤੇ ਸਰਕਾਰੀ ਪੈਸਾ ਖਰਚਿਆ ਜਾ ਰਿਹਾ ਹੈ , ਉਨ੍ਹਾਂ ਕਿਹਾ ਕਿ ਇਹ ਪੈਸਾ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ’ਤੇ ਖਰਚਿਆ ਜਾਣਾ ਚਾਹੀਦਾ ਸੀ
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਚਾਰ ਦੀ ਬਜਾਏ ਜ਼ਮੀਨੀ ਹਕੀਕਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ , ਸ:ਨਾਗਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਰੈਲੀਆਂ ਦੀ ਬਜਾਏ ਕੰਮਾਂ ’ਤੇ ਧਿਆਨ ਦੇਣ, ਤਾਂ ਸੂਬੇ ਦੇ ਹਾਲਾਤ ਸੁਧਰ ਸਕਦੇ ਹਨ , ਪਰ ਮੌਜੂਦਾ ਸਮੇਂ ਵਿੱਚ ਸਰਕਾਰ ਲੋਕ ਭਲਾਈ ਦੀ ਥਾਂ ਸਿਆਸੀ ਲਾਭ ਨੂੰ ਤਰਜੀਹ ਦੇ ਰਹੀ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਗੱਲ ਹੈ , ਸਾਬਕਾ ਵਿਧਾਇਕ ਨਾਗਰਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ, ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਇਸਦਾ ਜਵਾਬ ਦੇਣ ਲਈ ਤਿਆਰ ਹਨ
ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਮੰਡਲ ਪ੍ਰਧਾਨ ਧਰਮਿੰਦਰ ਸਿੰਘ ਨਬੀਪੁਰ,ਸਾਬਕਾ ਸਰਪੰਚ ਬਲਵੰਤ ਸਿੰਘ, ਦੀਦਾਰ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਦਿਲਾਵਰ ਸਿੰਘ, ਨੈਬ ਮੁਹੰਮਦ,ਅਮਨਦੀਪ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ, ਰੂਬਲਦੀਪ ਸਿੰਘ, ਖੇਮ ਸਿੰਘ, ਗੁਰਨਾਮ ਸਿੰਘ, ਗੁਰਮੇਲ ਸਿੰਘ,ਗੁਰਪ੍ਰੀਤ ਸਿੰਘ ਗੋਗੀ, ਸੁਖਵੀਰ ਸਿੰਘ ਸਿੱਖੂ, ਗੁਰਸੇਵਕ ਸਿੰਘ, ਕਮਲਜੀਤ ਸਿੰਘ,ਪਰਮਿੰਦਰ ਸਿੰਘ, ਖੁਸ਼ੀਆਂ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਵਕੀਲ ਮੁਹੰਮਦ ਆਦਿ ਹਾਜ਼ਰ ਸਨ
Click to Follow Babushahi Facebook page →