ਐਡਵੋਕੇਟ ਧਾਮੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
ਅਕਾਲ ਚਲਾਣਾ ਕਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ
ਅੰਮ੍ਰਿਤਸਰ, 15 ਅਪ੍ਰੈਲ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਸ਼ਰਧਾਲੂਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿਚ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਇਹ ਬੇਹੱਦ ਦੁਖਦਾਈ ਸਮਾਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬਜ਼ੀ ਦੀ ਅਰਦਾਸ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ’ਚ ਪਰਿਵਾਰਾਂ ਦੇ ਨਾਲ ਹੈ ਅਤੇ ਪੀੜ੍ਹਤਾਂ ਦੀ ਸੰਭਵ ਸਹਾਇਤਾ ਕੀਤੀ ਜਾਵੇਗੀ।
Click to Follow Babushahi Facebook page →