MLA ਗੁਰਪ੍ਰੀਤ ਸਿੰਘ ਬਣਾਂਵਾਲੀ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਅਤੇ ਰਾਏਪੁਰ 'ਚ ਵਿਕਾਸ ਕਾਰਜਾਂ ਦੇ ਉਦਘਾਟਨ
ਅਸ਼ੋਕ ਵਰਮਾ
ਮਾਨਸਾ, 16 ਅਪ੍ਰੈਲ 2026 :ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਅਤੇ ਸਰਕਾਰੀ ਸੈਕੰਡਰੀ ਸਕੂਲ ਰਾਏਪੁਰ ਵਿਚ 22 ਲੱਖ 50 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਵਿਚ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਐੱਨ.ਐੱਸ.ਕਿਊ.ਐੱਫ. ਆਈ.ਟੀ. ਲੈਬ ਅਤੇ ਸਰਕਾਰੀ ਸੈਕੰਡਰੀ ਸਕੂਲ ਰਾਏਪੁਰ ਵਿਚ 14 ਲੱਖ 99 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀ ਐੱਨ.ਐੱਸ.ਕਿਊ.ਐੱਫ. ਸਰੀਰਿਕ ਸਿੱਖਿਆ ਲੈਬ ਦਾ ਉਦਘਾਟਨ ਕੀਤਾ।
ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਨਿਵੇਕਲੇ ਉਦਮ ਕਰ ਰਹੀ ਹੈ। ਐੱਨ.ਐੱਸ. ਕਿਊ ਐੱਫ (ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ) ਦੇ ਤਹਿਤ ਵਿਦਿਆਰਥੀਆਂ ਨੂੰ ਰੋਜ਼ਗਾਰ-ਮੁਖੀ ਸਿੱਖਿਆ ਪ੍ਰਦਾਨ ਕਰਨ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈ.ਟੀ. ਅਤੇ ਸਰੀਰਿਕ ਸਿੱਖਿਆ ਨਾਲ ਸਬੰਧਿਤ ਲੈਬ ਨਾਲ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਮਿਲੇਗਾ, ਜੋ ਉਨ੍ਹਾਂ ਦੇ ਭਵਿੱਖ ਲਈ ਬਹੁਤ ਲਾਭਕਾਰੀ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਵਿੱਚ ਵੱਡੇ ਬਦਲਾਅ ਆਏ ਹਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਅਧਿਆਪਕਾਂ ਨੂੰ ਗੁਣਵੱਤਾ ਵਾਲੀ ਅਤੇ ਕੌਸ਼ਲ ਅਧਾਰਿਤ ਸਿੱਖਿਆ ਦੇਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਐਡਵੋਕੇਟ ਨਵਦੀਪ ਸ਼ਰਮਾ ਹਲਕਾ ਸਿੱਖਿਆ ਕੋਆਰਡੀਨੇਟਰ ਸਰਦੂਲਗੜ੍ਹ, ਰਾਜੂ ਸਿੰਘ ਅਤੇ ਸੁਖਰਾਜ ਸਿੰਘ ਸਰਪੰਚ ਰਾਏਪੁਰ, ਪ੍ਰਿੰਸੀਪਲ ਕੰਵਲਜੀਤ ਕੌਰ ਬਲਾਕ ਨੋਡਲ ਅਫ਼ਸਰ ਝੁਨੀਰ, ਪ੍ਰਿੰਸੀਪਲ ਸੁਨੀਲ ਕੱਕੜ, ਜਗਤਾਰ ਔਲਖ, ਸਕੂਲ ਮੈਨੇਜਮੈਂਟ ਕਮੇਟੀ ਨੰਗਲ ਦੇ ਚੇਅਰਮੈਨ ਸੱਤਪਾਲ, ਸਕੂਲ ਮੈਨੇਜਮੈਂਟ ਕਮੇਟੀ ਰਾਏਪੁਰ ਦੇ ਚੇਅਰਮੈਨ ਬੂਟਾ ਸਿੰਘ, ਜਗਮੇਲ ਸਿੰਘ ਸਾਬਕਾ ਚੇਅਰਮੈਨ, ਹਰਜੀਤ ਸਿੰਘ ਦੰਦੀਵਾਲ, ਰੇਸ਼ਮ ਸਿੰਘ ਨੰਗਲ ,ਨਰਿੰਦਰ ਸਿੰਘ ਸਕੂਲ ਇੰਚਾਰਜ ਰਾਏਪੁਰ, ਨਿਰਮਲ ਸਿੰਘ, ਸੇਵਕ ਸਿੰਘ ਅਤੇ ਹਰਮੰਦਰ ਸਿੰਘ ਹਾਜ਼ਰ ਸਨ।
Click to Follow Babushahi Facebook page →