ਜਾਣਕਾਰੀ ਦਿੰਦੇ ਹੋਏ SSP ਵਰੁਣ ਸ਼ਰਮਾ ਅਤੇ ਹੋਰ
ਦੀਦਾਰ ਗੁਰਨਾ
ਪਟਿਆਲਾ 19 ਅਪ੍ਰੈਲ 2026 : ਪਟਿਆਲਾ ਪੁਲਿਸ ਵੱਲੋਂ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦੇ ਹੋਏ ਵੱਖ-ਵੱਖ ਮਾਮਲਿਆਂ ਵਿੱਚ 7 ਬਦਨਾਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਪੁਲਿਸ ਨੇ ਇਨ੍ਹਾਂ ਕੋਲੋਂ ਨਾਜਾਇਜ਼ ਹਥਿਆਰਾਂ ਦੇ ਨਾਲ ਨਾਲ ਲੁੱਟੇ ਹੋਏ ਸੋਨੇ-ਚਾਂਦੀ ਦੇ ਗਹਿਣੇ ਅਤੇ ਕਰੀਬ 5 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ , ਪੁਲਿਸ ਅਧਿਕਾਰੀਆਂ ਅਨੁਸਾਰ, ਕਾਰਵਾਈ ਦੌਰਾਨ ਤਿੰਨ ਅਜਿਹੇ ਸ਼ੂਟਰਾਂ ਨੂੰ ਕਾਬੂ ਕੀਤਾ ਗਿਆ ਹੈ ਜੋ ਕਈ ਗੋਲੀਬਾਰੀ ਅਤੇ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ , ਇਹ ਸ਼ੂਟਰ ਵਿਦੇਸ਼ ਵਿੱਚ ਬੈਠੇ ਇੱਕ ਭਗੌੜੇ ਅਪਰਾਧੀ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ , ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ (.30 ਬੋਰ) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ , ਪੁਲਿਸ ਨੇ ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਯੋਜਨਾਬੱਧ ਵੱਡੀ ਘਟਨਾ ਨੂੰ ਵੀ ਨਾਕਾਮ ਕੀਤਾ ਹੈ
ਇਸਦੇ ਨਾਲ ਹੀ ਮਾਡਲ ਟਾਊਨ ਲੁੱਟ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ , ਇਨ੍ਹਾਂ ਕੋਲੋਂ 5 ਲੱਖ ਰੁਪਏ ਦੀ ਨਕਦੀ, ਲਗਭਗ 8 ਤੋਲਾ ਸੋਨਾ ਅਤੇ 2 ਕਿਲੋ ਚਾਂਦੀ ਬਰਾਮਦ ਕੀਤੀ ਗਈ ਹੈ , ਇੱਕ ਹੋਰ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਨਾਲ ਸੰਬੰਧਿਤ 1 ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ , ਪੁਲਿਸ ਨੇ ਉਸ ਕੋਲੋਂ .32 ਬੋਰ ਪਿਸਤੌਲ ਬਰਾਮਦ ਕੀਤੀ ਹੈ , ਪਟਿਆਲਾ ਪੁਲਿਸ ਨੇ ਕਿਹਾ ਹੈ ਕਿ ਇਹ ਕਾਰਵਾਈ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਦਾ ਸਪੱਸ਼ਟ ਸੰਦੇਸ਼ ਹੈ , ਪੁਲਿਸ ਦਾ ਕਹਿਣਾ ਹੈ ਕਿ ਅਪਰਾਧੀਆਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਜਾਣ ਦਿੱਤਾ ਜਾਵੇਗਾ , ਇਸ ਮੌਕੇ ਐਸ ਪੀ ਗੁਰਬੰਸ ਬੈਂਸ , ਐਸ ਐਚ ਓ ਪ੍ਰਦੀਪ ਬਾਜਵਾ ਅਤੇ ਉਹਨਾ ਦੀਆ ਟੀਮਾ ਹਾਜ਼ਰ ਸਨ
Click to Follow Babushahi Facebook page →