ਵੱਡੀ ਖ਼ਬਰ: ਜਪਾਨ 'ਚ ਆਇਆ ਖ਼ਤਰਨਾਕ ਭੂਚਾਲ, ਸੁਨਾਮੀ ਦੀ ਚੇਤਾਵਨੀ
ਟੋਕੀਓ, 20 ਅਪ੍ਰੈਲ 2026- ਉੱਤਰੀ ਜਪਾਨ ਵਿੱਚ ਸੋਮਵਾਰ ਨੂੰ 7.4 ਤੀਬਰਤਾ ਦਾ ਭਿਆਨਕ ਭੂਚਾਲ ਆਇਆ, ਜਿਸ ਤੋਂ ਬਾਅਦ ਜਪਾਨ ਦੀ ਮੌਸਮ ਵਿਗਿਆਨ ਏਜੰਸੀ (JMA) ਨੇ ਤਿੰਨ ਮੀਟਰ (10 ਫੁੱਟ) ਤੱਕ ਉੱਚੀਆਂ ਸੁਨਾਮੀ ਲਹਿਰਾਂ ਉੱਠਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਪ੍ਰਸ਼ਾਸਨ ਨੇ ਤੱਟਵਰਤੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਅਨੁਸਾਰ, ਭੂਚਾਲ ਸ਼ਾਮ 4:53 ਵਜੇ (ਭਾਰਤੀ ਸਮੇਂ ਅਨੁਸਾਰ ਸਵੇਰੇ 07:53 ਵਜੇ) ਉੱਤਰੀ ਇਵਾਤੇ (Iwate) ਸੂਬੇ ਦੇ ਤੱਟ ਨੇੜੇ ਪ੍ਰਸ਼ਾਂਤ ਮਹਾਂਸਾਗਰ ਵਿੱਚ ਆਇਆ।
ਪ੍ਰਧਾਨ ਮੰਤਰੀ ਦਫ਼ਤਰ ਨੇ ਸਥਿਤੀ ਨਾਲ ਨਜਿੱਠਣ ਲਈ ਇੱਕ ਵਿਸ਼ੇਸ਼ ਸੰਕਟ ਪ੍ਰਬੰਧਨ ਟੀਮ ਤਾਇਨਾਤ ਕੀਤੀ ਹੈ। ਪ੍ਰਧਾਨ ਮੰਤਰੀ ਸਾਨਾਏ ਤਾਕਾਇਚੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਪ੍ਰਭਾਵਿਤ ਖੇਤਰਾਂ ਦੇ ਲੋਕ ਕਿਰਪਾ ਕਰਕੇ ਉੱਚੀਆਂ ਅਤੇ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ।" ਉਨ੍ਹਾਂ ਦੱਸਿਆ ਕਿ ਸਰਕਾਰ ਜਾਨੀ-ਮਾਲੀ ਨੁਕਸਾਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Click to Follow Babushahi Facebook page →