ਬਠਿੰਡਾ ਦੇ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਸੁਰੱਖਿਆ ਸਖਤ ਕੀਤੀ
ਅਸ਼ੋਕ ਵਰਮਾ
ਬਠਿੰਡਾ, 20 ਅਪ੍ਰੈਲ 2026 :ਅੱਜ ਬਠਿੰਡਾ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਅਧਿਕਾਰੀਆਂ ਨੇ ਸਮੁੱਚੇ ਰੇਲਵੇ ਸਟੇਸ਼ਨ ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ ਜਿਸ ਤੋਂ ਬਾਅਦ, ਬਠਿੰਡਾ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਵਧਾਉਣ ਦੇ ਨਾਲ ਨਾਲ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਸੰਬੰਧ ਵਿੱਚ ਰੇਲਵੇ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਇਸ ਸੰਬੰਧ ਵਿੱਚ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੀਆਂ ਟੁਕੜੀਆਂ ਰੇਲਵੇ ਸਟੇਸ਼ਨ ਤੇ ਪਹੁੰਚੀਆਂ ਜਿਨ੍ਹਾਂ ਨੇ ਤਲਾਸ਼ੀ ਮੁਹਿੰਮ ਚਲਾਈ। ਪਤਾ ਲੱਗਿਆ ਹੈ ਕਿ ਇਸ ਦੌਰਾਨ ਸ਼ੱਕੀ ਮੁਸਾਫਰਾਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਮਸ਼ੀਨਾਂ ਦੀ ਸਹਾਇਤਾ ਨਾਲ ਮੁਸਾਫਰਾਂ ਦੇ ਸਮਾਨ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆ ਹੋਇਆ ਹੈ। ਪੁਲਿਸ ਨੇ ਇਸ ਕੰਮ ਲਈ ਰੇਲਵੇ ਸਟੇਸ਼ਨ ਤੇ ਡੌਗ ਸਕੁਇਡ ਅਤੇ ਹੋਰ ਟੀਮਾਂ ਵੀ ਤਾਇਨਾਤ ਕੀਤੀਆਂ ਹੋਈਆਂ ਹਨ। ਰੇਲ ਪ੍ਰਸ਼ਾਸਨ ਅਤੇ ਪੁਲਿਸ ਦੀ ਕੋਈ ਰਸਮੀ ਪ੍ਰਤਿਕਿਰਿਆ ਇਸ ਸੰਬੰਧ ਵਿੱਚ ਹਾਲੇ ਤੱਕ ਪ੍ਰਾਪਤ ਨਹੀਂ ਹੋਈ ਹੈ।
Click to Follow Babushahi Facebook page →