ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ
ਅੰਮ੍ਰਿਤਸਰ:- 24 ਅਪ੍ਰੈਲ : ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇ ਵਾਲੇ ਨਤਮਸਤਕ ਹੋਏ। ਉਨ੍ਹਾਂ ਇਸ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਫੋਨ ਤੇ ਫਤਿਹ ਸਾਂਝੀ ਕੀਤੀ ਅਤੇ ਪੰਥਕ ਵਿਚਾਰ ਵਟਾਦਰਾਂ ਕੀਤੀਆਂ। ਉਨ੍ਹਾਂ ਦਸਿਆ ਕਿ ਬੁੰਗਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਸਥਾਨ ਤੇ ਪੁੱਜਣ ਤੇ ਬਾਬਾ ਜੋਗਿੰਦਰ ਸਿੰਘ ਨੂੰ ਬੁੱਢਾ ਦਲ ਵੱਲੋਂ ਸਿਰਪਾਓ, ਦੋਸ਼ਾਲਾ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਇਸ ਸਮੇਂ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ ਅਤੇ ਅਨੇਕਾਂ ਨਿਹੰਗ ਸਿੰਘ ਹਾਜ਼ਰ ਸਨ।
Click to Follow Babushahi Facebook page →