ਐਕਸਿਸ ਬੈਂਕ ਨੇੜੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਇਲਾਕੇ ਵਿੱਚ ਡਰ ਦਾ ਮਾਹੌਲ
ਰੋਹਿਤ ਗੁਪਤਾ
ਗੁਰਦਾਸਪੁਰ , 26 ਅਪ੍ਰੈਲ 2026 :
ਜਿਲਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਥਾਨਕ ਐਕਸਿਸ ਬੈਂਕ ਦੇ ਨੇੜੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ। ਦੱਸ ਦਈਏ ਕਿ ਜਿੱਥੋਂ ਲਾਸ਼ ਮਿਲੀ ਹੈ ਕਾਦੀਆਂ ਥਾਨਾ ਵੀ ਉਸ ਦੇ ਬਿਲਕੁਲ ਨਜ਼ਦੀਕ ਹੈ ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੰਘ ਵਾਸੀ ਪਿੰਡ ਮਾਲੀਆ ਵਜੋਂ ਹੋਈ ਹੈ ਜਿਸ ਦੀ ਉਮਰ 25 26 ਸਾਲ ਦੇ ਕਰੀਬ ਸੀ।
ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕਰਦੇ ਹੋਏ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹਾਲਾਂਕਿ ਪੁਲਿਸ ਅਧਿਕਾਰੀ ਫਿਲਹਾਲ ਮਾਮਲੇ ਵਿੱਚ ਕੁਝ ਬੋਲਣ ਨੂੰ ਤਿਆਰ ਨਹੀਂ ਹਨ ਪਰ ਜਾਣਕਾਰੀ ਮਿਲੀ ਹੈ ਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਣਾਂ ਦਾ ਅਜੇ ਤੱਕ ਕੋਈ ਸਪਸ਼ਟ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਲੋੜ ਪੈਣ ‘ਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Click to Follow Babushahi Facebook page →