ਬਠਿੰਡਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਸੱਤ ਮੈਂਬਰਾਂ ਦੀ ਦਲਬਦਲੀ ਖਿਲਾਫ ਰੋਸ ਵਿਖਾਵਾ
ਅਸ਼ੋਕ ਵਰਮਾ
ਬਠਿੰਡਾ, 26 ਅਪ੍ਰੈਲ 2026: ਅੱਜ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਰਾਜ ਸਭਾ ਦੇ ਉਨ੍ਹਾਂ 7 ਮੈਂਬਰਾਂ ਵੱਲੋਂ ਕੀਤੀ ਗਈ ਦਲ ਬਦਲੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜੋ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਹ ਦਲ ਬਦਲ ਸਿਰਫ਼ ਆਪਣੀ ਰਾਜਨੀਤਿਕ ਲਾਭ ਲਈ ਕੀਤਾ ਗਿਆ ਹੈ ਅਤੇ ਇਹ ਲੋਕਤੰਤਰ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆ ਯਾਨੀ ਕਿ ਵਿਧਾਇਕਾਂ ਨੇ ਇਹਨਾਂ ਨੇਤਾਵਾਂ ਨੂੰ ਆਮ ਆਦਮੀ ਪਾਰਟੀ ਦੇ ਨਾਂ ‘ਤੇ ਵੋਟ ਦਿੱਤੀ ਸੀ, ਪਰ ਹੁਣ ਇਹ ਆਪਣੇ ਵਾਅਦਿਆਂ ਤੋਂ ਮੁੱਕਰ ਗਏ ਹਨ।ਭਾਜਪਾ ਦੀ ਤਿੱਖੀ ਆਲੋਚਨਾ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਜਪਾ ਹਮੇਸ਼ਾ ਵਿਰੋਧੀ ਪਾਰਟੀਆਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਤੋੜ ਕੇ ਆਪਣੀ ਤਾਕਤ ਵਧਾਉਣ ਦੀ ਕੋਸ਼ਿਸ਼ ਕਰਦੀ ਹੈ, ਜੋ ਕਿ ਲੋਕਤੰਤਰ ਲਈ ਖਤਰਨਾਕ ਰੁਝਾਨ ਹੈ।
ਇਸ ਮੌਕੇ ਨਾਅਰੇਬਾਜੀ ਦੌਰਾਨ ਮੰਗ ਕੀਤੀ ਗਈ ਕਿ ਦਲ ਬਦਲ ਕਰਨ ਵਾਲੇ ਮੈਂਬਰ ਤੁਰੰਤ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਅਤੇ ਦੁਬਾਰਾ ਚੋਣ ਅਮਲ ਦਾ ਸਾਹਮਣਾ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਤਰ੍ਹਾਂ ਦੀ ਰਾਜਨੀਤੀ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਵੱਡੇ ਪੱਧਰ ‘ਤੇ ਸੜਕਾਂ ‘ਤੇ ਉਤਰਨਗੇ ਅਤੇ ਇਸਦਾ ਕਰਾਰਾ ਜਵਾਬ ਦੇਣਗੇ।ਇਸ ਮੌਕੇ ਤੇ ਇਸ ਪ੍ਰਦਰਸ਼ਨ ਵਿੱਚ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ, ਮਾਸਟਰ ਜਗਸੀਰ ਸਿੰਘ ਵਿਧਾਇਕ ਹਲਕਾ ਭੁੱਚੋ, ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ, ਰਾਕੇਸ਼ ਪੁਰੀ ਚੇਅਰਮੈਨ ਜੰਗਲਾਤ ਵਿਭਾਗ ਪੰਜਾਬ, ਹਰਦੀਪ ਸਿੰਘ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਠਿੰਡਾ, ਰਾਜਨ ਅਮਰਦੀਪ ਚੇਅਰਮੈਨ ਕੋਅਪ੍ਰਟਿਵ ਬੈਂਕ ਬਠਿੰਡਾ, ਬਲਜੀਤ ਬੱਲੀ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਵਕੀਲ ਗੁਰਪ੍ਰੀਤ ਸਿੰਘ ਸਿੱਧੂ ਜੋਨ ਇੰਚਾਰਜ ਲੀਗਲ ਸੈੱਲ, ਰਮਨਜੀਤ ਸਿੰਘ ਜਿਲ੍ਹਾ ਪ੍ਰਧਾਨ ਯੂਥ ਵਿੰਗ ਅਤੇ ਆਪ ਦੇ ਹੋਰ ਸਾਥੀਆਂ ਨੇ ਸ਼ਿਰਕਤ ਕੀਤੀ।
Click to Follow Babushahi Facebook page →