ਹਰਮੀਤ ਸਿੰਘ ਕਾਲਕਾ ਵੱਲੋਂ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ 27 ਅਪ੍ਰੈਲ, 2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ 10ਵੇਂ ਐਵਾਰਡ ਸਮਾਰੋਹ ਕਰਵਾਇਆ ਗਿਆ। ਉਨਾਂ ਦਸਿਆ ਇਸ ਐਵਾਰਡ ਸਮਾਗਮ ਵਿੱਚ ਦਿੱਲੀ ਦੇ ਕੈਬਿਨਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੰਬੋਧਨ ਵਿੱਚ ਸਰਦਾਰ ਸੁਖਦੇਵ ਸਿੰਘ ਰਿਐਤ ਪ੍ਰਧਾਨ ਆਲ ਇੰਡੀਆ ਰਾਮਗੜੀਆ ਵਿਸ਼ਕਰਮਾ ਫੈਡਰੇਸ਼ਨ ਵੱਲੋਂ ਐਵਾਰਡ ਸਮਾਰੋਹ ਕਰਵਾਉਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਿੱਖ ਬੰਧੂ ਵੈਲਫੇਅਰ ਟਰੱਸਟ ਦੀਆਂ ਸਮਾਜਿਕ ਭਲਾਈ ਲਈ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਦਿੱਲੀ ਸਰਕਾਰ ਵੱਲੋਂ ਮਦਦ ਲਈ ਭਰੋਸਾ ਦਵਾਇਆ। ਸਰਦਾਰ ਹਰਮੀਤ ਸਿੰਘ ਕਾਲਕਾ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਆਪਣੇ ਸੰਬੋਧਨ ਵਿੱਚ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਰਿਐਤ ਦੀ ਅਗਵਾਈ ਵਿੱਚ ਬੜੀ ਸੁਚੱਜੀ ਯੋਜਨਾ ਨਾਲ ਆਯੋਜਿਤ ਐਵਾਰਡ ਸਮਾਰੋਹ ਕੀਤਾ ਗਿਆ, ਜਿਸ ਨਾਲ ਸੰਗਤ ਵਿੱਚ ਭਾਈਚਾਰੇ, ਸੇਵਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਹੈ ।
ਸ੍ਰ. ਕਾਲਕਾ ਨੇ ਕਿਹਾ ਕਿ ਇਸ ਸਾਲ ਦਾ ਐਵਾਰਡ ਸਮਾਗਮ ਵਿਸ਼ੇਸ਼ ਤੌਰ ‘ਤੇ ਮਹਾਨ ਯੋਧੇ ਅਤੇ ਦੂਰਦਰਸ਼ੀ ਆਗੂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ, ਜੋ ਸਿੱਖ ਕੌਮ ਲਈ ਬਹਾਦਰੀ ਅਤੇ ਅਟੱਲ ਆਤਮ-ਵਿਸ਼ਵਾਸ ਦਾ ਪ੍ਰਤੀਕ ਹਨ।
ਸ੍ਰ. ਕਾਲਕਾ ਨੇ ਦੱਸਿਆ ਕਿ ਇਹ ਸਮਾਗਮ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਰਾਏਤ ਦੀ ਸੋਚਵੀਂ ਰਹਿਨੁਮਾਈ ਹੇਠ ਬੜੀ ਸੁਚੱਜੀ ਯੋਜਨਾ ਨਾਲ ਆਯੋਜਿਤ ਕੀਤਾ ਗਿਆ, ਜਿਸ ਨੇ ਸੰਗਤ ਵਿੱਚ ਭਾਈਚਾਰੇ, ਸੇਵਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।
ਉਨ੍ਹਾਂ ਨੇ ਐਵਾਰਡ ਸਮਾਰੋਹ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਮਹਤਵਪੂਰਨ ਯੋਗਦਾਨ ਲਈ ਸਾਰੇ ਸਨਮਾਨਿਤ ਵਿਅਕਤੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਸਮਾਜ ਪ੍ਰਤੀ ਅਟੁੱਟ ਵਚਨਬੱਧਤਾ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ।
ਸ੍ਰ. ਹਰਮੀਤ ਸਿੰਘ ਕਾਲਕਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਮਾਜਿਕ ਸੰਸਥਾਵਾਂ ਇਕਜੁੱਟ ਹੋ ਕੇ ਭਲਾਈ ਅਤੇ ਤਰੱਕੀ ਦੇ ਸਾਂਝੇ ਵਿਜ਼ਨ ਨਾਲ ਕੰਮ ਕਰਦੀਆਂ ਹਨ, ਤਾਂ ਪੰਥ ਅਤੇ ਸਮਾਜ ਲਈ ਪ੍ਰਾਪਤੀਆਂ ਦੀ ਕੋਈ ਹੱਦ ਨਹੀਂ ਰਹਿੰਦੀ।
ਉਨ੍ਹਾਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੇਰਣਾਦਾਇਕ ਸਮਾਗਮਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸੇਵਾ ਦੇ ਰਾਹ ‘ਤੇ ਅੱਗੇ ਵੱਧਣ ਲਈ ਪ੍ਰੇਰਿਤ ਕਰਦੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਕੌਰ ਨੇ ਸਮਾਗ਼ਮ ਵਿਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਤੇ ਸਰਦਾਰ ਤਰਲੋਚਨ ਸਿੰਘ ਸਾਬਕਾ ਮੈਂਬਰ ਰਾਜ ਸਭਾ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ, ਬਲਵਿੰਦਰ ਸਿੰਘ ਮੁਲਤਾਨੀ ਪ੍ਰਧਾਨ ਉ.ਬੀ.ਸੀ ਫੈਡਰੇਸ਼ਨ,ਵੱਡੀ ਗਿਣਤੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਦੀਆਂ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।
Click to Follow Babushahi Facebook page →