ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਘੇਰਿਆ ਗਿਆ ਮੁੱਖ ਬਿਜਲੀ ਘਰ
ਆਪ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਦਾ ਬੀਜੇਪੀ ਨੂੰ ਵੀ ਨਹੀਂ ਮਿਲੇਗਾ ਫਾਇਦਾ _ਬੱਬੇਹਾਲੀ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ , 30 ਅਪ੍ਰੈਲ 2026 :
ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਸੂਬੇ ਵਿੱਚ ਧਰਨੇ ਲਗਾਏ ਜਾ ਰਹੇ ਹਨ। ਇਸੇ ਕੜੀ ਵਿੱਚ ਜਿਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਪ੍ਰਧਾਨਗੀ ਹੇਠ ਮੁੱਖ ਬੇਲੀ ਕਰ ਜੇ ਰੋਡ ਵਿਖੇ ਧਰਨਾ ਲਗਾਇਆ ਗਿਆ ਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਸਾਬਕਾ ਅਕਾਲੀ ਦਲ ਸਰਕਾਰ ਵੱਲੋਂ ਪੰਜਾਬ ਵਿੱਚ ਕਈ ਥਰਮਲ ਪਲਾਂਟ ਅਤੇ ਪਾਵਰ ਪਲਾਂਟ ਲਗਾਏ ਗਏ ਸਨ ਪਰ ਸਰਕਾਰ ਦੇ ਅਣਗਹਿਲੀ ਕਰਨ ਉਹਨਾਂ ਵਿੱਚੋਂ ਕਈ ਬੰਦ ਹੋ ਗਏ ਜਿਨਾਂ ਕਰਨ ਬਿਜਲੀ ਦੀ ਸਮੱਸਿਆ ਪੇਸ਼ ਆ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਪੂਰੇ ਪੰਜਾਬ ਵਿੱਚ ਧਰਨੇ ਲਗਾਏ ਗਏ ਹਨ ਤਾਂ ਜੋ ਇਹ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਗ ਸਕਣ ।
ਉੱਥੇ ਹੀ ਉਹਨਾਂ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸੱਤ ਰਾਜ ਸਭਾ ਦੇ ਮੈਂਬਰਾਂ ਬਾਰੇ ਕਿਹਾ ਕਿ ਇਸ ਨਾਲ ਆਪ ਨੂੰ ਤਾਂ ਨੁਕਸਾਨ ਹੋਵੇਗਾ ਪਰ ਭਾਜਪਾ ਪੂਰਾ ਫਾਇਦਾ ਨਹੀਂ ਲੈ ਸਕੇਗੀ ਕਿਉਂਕਿ ਇਹ ਕੋਈ ਚੁਣੇ ਹੋਏ ਮੈਂਬਰ ਨਹੀਂ ਹਨ ਬਲਕਿ ਨਿਯੁਕਤ ਕੀਤੇ ਗਏ ਮੈਂਬਰ ਸਨ ।
Click to Follow Babushahi Facebook page →