ਮਜ਼ਦੂਰ ਦਿਵਸ ‘ਤੇ ਇਤਿਹਾਸਕ ਫੈਸਲਾ: 13 ਸਾਲਾਂ ਬਾਅਦ ਤਨਖਾਹ ਵਿੱਚ ਵਾਧਾ- ਨੀਲ ਗਰਗ
ਅਸ਼ੋਕ ਵਰਮਾ
ਬਠਿੰਡਾ, 2 ਮਈ 2026 — ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਮਜ਼ਦੂਰ ਵਰਗ ਲਈ ਵੱਡਾ ਇਤਿਹਾਸਕ ਫੈਸਲਾ ਲੈਂਦੇ ਹੋਏ ਸਰਕਾਰੀ ਅਤੇ ਗੈਰ-ਸਰਕਾਰੀ ਦੋਹਾਂ ਖੇਤਰਾਂ ਦੇ ਕਾਮਿਆਂ ਦੀ ਮੂਲ ਤਨਖਾਹ ਵਿੱਚ 15% ਦਾ ਵਾਧਾ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ।ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਮਜ਼ਦੂਰਾਂ ਦੀ ਤਨਖਾਹ ਵਿੱਚ ਇਹ ਵਾਧਾ ਲਗਭਗ 13 ਸਾਲਾਂ ਬਾਅਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮਜ਼ਦੂਰਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਹਨਾਂ ਦੀ ਜ਼ਿੰਦਗੀ ਦੇ ਮਿਆਰ ਨੂੰ ਵੀ ਬਿਹਤਰ ਬਣਾਏਗਾ।
ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਆਮ ਲੋਕਾਂ ਅਤੇ ਮਜ਼ਦੂਰ ਵਰਗ ਦੀ ਭਲਾਈ ਲਈ ਕੰਮ ਕਰਦੀ ਆਈ ਹੈ। ਇਹ ਫੈਸਲਾ ਸਿਰਫ਼ ਤਨਖਾਹ ਵਾਧਾ ਨਹੀਂ, ਸਗੋਂ ਮਜ਼ਦੂਰਾਂ ਦੀ ਮਿਹਨਤ ਦੀ ਅਸਲ ਕਦਰ ਅਤੇ ਸਨਮਾਨ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਮਜ਼ਦੂਰ ਵਰਗ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਹ ਇਤਿਹਾਸਕ ਕਦਮ ਉਹਨਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਕਰੇਗਾ। ਜਿੱਥੇ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ, ਉੱਥੇ ਆਮ ਆਦਮੀ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਫੈਸਲੇ ਲੈ ਕੇ ਕਿਰਤੀ ਵਰਗ ਦੀ ਜ਼ਿੰਦਗੀ ‘ਚ ਅਸਲ ਬਦਲਾਅ ਲਿਆਇਆ ਹੈ। ਉਹਨਾਂ ਕਿਹਾ ''ਕਿਰਤ ਦੀ ਕਦਰ — AAP ਦਾ ਵਾਅਦਾ ਨਹੀਂ, ਹਕੀਕਤ ਹੈ।”
Click to Follow Babushahi Facebook page →