Breaking- ਭਾਜਪਾ ਨੇ CM ਮਾਨ ਨੂੰ ਭੇਜਿਆ ਮਾਣਹਾਨੀ ਨੋਟਿਸ!
Ravi Jakhu
ਚੰਡੀਗੜ੍ਹ, 7 ਮਈ 2026: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ 'ਤੇ ਲਗਾਏ ਗਏ ਵਿਵਾਦਤ ਇਲਜ਼ਾਮਾਂ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਕਾਨੂੰਨੀ ਮਾਣਹਾਨੀ ਦਾ ਨੋਟਿਸ ਭੇਜ ਦਿੱਤਾ ਹੈ। ਚੁੱਘ ਨੇ ਮੁੱਖ ਮੰਤਰੀ ਨੂੰ 7 ਦਿਨਾਂ ਦੇ ਅੰਦਰ ਆਪਣਾ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ 'ਤੇ ਮੁਆਫੀ ਮੰਗਣ ਲਈ ਕਿਹਾ ਹੈ।
Notice copy read it- https://drive.google.com/file/d/10406Vw0-hmH40Rb15aOSiMg5n8VyHG16/view?usp=sharing
ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੇ ਬਿਨਾਂ ਕਿਸੇ ਸਬੂਤ ਦੇ ਭਾਜਪਾ ਵਰਗੀ ਲੋਕਤੰਤਰੀ ਪਾਰਟੀ 'ਤੇ ਅੱਤਵਾਦੀ ਘਟਨਾਵਾਂ ਦੇ ਇਲਜ਼ਾਮ ਲਗਾ ਕੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਯਾਦਾ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਝੂਠ ਨਹੀਂ, ਸਗੋਂ ਕਰੋੜਾਂ ਦੇਸ਼ ਵਾਸੀਆਂ ਦੇ ਫਤਵੇ ਦੀ ਬੇਅਦਬੀ ਹੈ। ਚੁੱਘ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਦੇ DGP ਖ਼ੁਦ ਇਹਨਾਂ ਧਮਾਕਿਆਂ ਪਿੱਛੇ ISI ਅਤੇ ਵਿਦੇਸ਼ੀ ਨੈੱਟਵਰਕ ਦੀ ਗੱਲ ਕਰ ਰਹੇ ਹਨ, ਤਾਂ ਮੁੱਖ ਮੰਤਰੀ ਕਿਸ ਆਧਾਰ 'ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੇ ਹਨ?
- Download Babushahi App
-
-