ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਬੱਸਾਂ ਰਵਾਨਾ
ਅਸ਼ੋਕ ਵਰਮਾ
ਬਠਿੰਡਾ, 7 ਮਈ 2026 : ਮੁੱਖ ਮੰਤਰੀ ਤੀਰਥ ਯਾਤਰਾ ਯੋ ਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ ਵੱਲੋਂ ਨਜ਼ਦੀਕ ਸਥਾਨਕ ਮਹਾਵੀਰ ਦਲ ਹਸਪਤਾਲ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਢੁੱਕਵਾਂ ਪ੍ਰਬੰਧ ਕੀਤਾ ਹੋਇਆ ਹੈ।
ਇਸੇ ਤਰ੍ਹਾਂ ਹਲਕਾ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਮੌੜ ਕਲਾਂ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੁਨੇਹੇ ਨਾਲ ਵੀ ਜੋੜਦੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਮੁਫ਼ਤ ਚ ਕੀਤਾ ਹੋਇਆ ਹੈ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਦਿਆਲਪੁਰਾ ਭਾਈਕਾ ਤੋਂ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਵੱਲੋਂ ਵੀ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਲੋਕ-ਹਿਤੈਸ਼ੀ ਸਕੀਮ ਹਰ ਵਰਗ ਦੇ ਲੋਕਾਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ।
ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਬਹਾਦਰਗੜ ਜੰਡੀਆ ਅਤੇ ਰਾਈਕਾ ਖੁਰਦ, ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਸਿਵੀਆਂ ਤੇ ਨੇਹੀਆਂਵਾਲਾ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਕਮਾਲੂ ਅਤੇ ਰਾਮਾਂ ਮੰਡੀ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।
- Download Babushahi App
-
-