ਐੱਸ ਡੀ ਐੱਮ ਬਟਾਲਾ ਵਲੋਂ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਰਵੇ ਵਿੱਚ ਬਟਾਲਾ ਵਾਸੀਆਂ ਨੂੰ ਸਹਿਯੋਗ ਕਰਨ ਦੀ ਅਪੀਲ
ਸਰਕਾਰੀ ਮੁਲਾਜਮਾਂ ਵਲੋਂ ਘਰ-ਘਰ ਜਾ ਕੇ ਕੀਤਾ ਜਾਵੇਗਾ ਸਰਵੇ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਬਟਾਲਾ, 7 ਮਈ ਐੱਸ.ਡੀ.ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਡਰੱਗ ਅਤੇ ਸਮਾਜਿਕ- ਆਰਥਿਕ ਜਨਗਣਨਾ 5 ਮਈ ਤੋਂ ਸ਼ੁਰੂ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਮੁਲਾਜਮਾਂ ਵਲੋਂ ਘਰ ਘਰ ਜਾ ਕੇ ਸਰਵੇ ਕੀਤਾ ਜਾਵੇਗਾ, ਜਿਸ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਿਕ ਸਰਕਾਰ, ਆਉਣ ਵਾਲੀਆਂ ਸਕੀਮਾਂ ਅਤੇ ਨੀਤੀਆਂ ਵਿੱਚ ਬਿਹਤਰ ਫੈਸਲੇ ਲੈਣ ਦੇ ਸਮਰੱਥ ਹੋਵੇਗੀ।
ਉਨ੍ਹਾਂ ਬਟਾਲਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਦਾ ਕੰਮ ਕਰ ਰਹੇ ਕਰਮਚਾਰੀਆਂ ਨਾਲ ਸਹਿਯੋਗ ਕਰਦੇ ਹੋਏ, ਸਹੀ ਅਤੇ ਸੱਚੀ ਜਾਣਕਾਰੀ ਹੀ ਸਾਂਝੀ ਕੀਤੀ ਜਾਵੇ। ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਗਰਮੀ ਦੇ ਪਰਕੋਪ ਵਿੱਚ ਇਸ ਕੰਮ ਲਈ ਆਉਣ ਵਾਲੇ ਸਾਥੀ ਕਰਮਚਾਰੀਆਂ ਨੂੰ ਪਿਆਰ ਸਤਿਕਾਰ ਨਾਲ ਸਹਿਯੋਗ ਕੀਤਾ ਜਾਵੇ।
ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਨਿਭਾਅ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਸਰਵੇ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਯਕੀਨੀ ਬਣਾਈ ਜਾ ਸਕੇ।
- Download Babushahi App
-
-