JST ਟਰੱਕ ਪਰਮਿਟ/ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਕੱਲ੍ਹ ਤੋਂ ਜਰਖੜ ਖੇਡ ਸਟੇਡੀਅਮ ਵਿਖੇ- ਪਹਿਲੇ ਦਿਨ ਖੇਡੇ ਜਾਣਗੇ ਚਾਰ ਮੈਚ
ਸੁਖਮਿੰਦਰ ਭੰਗੂ
ਲੁਧਿਆਣਾ 8 ਮਈ 2026- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ 16ਵਾਂ ਜੇ ਐਸ ਟੀ ਟਰੱਕ ਪਰਮਿਟ, ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਭਲਕੇ 9 ਮਈ ਤੋਂ 31 ਮਈ ਤੱਕ ਜਰਖੜ ਸਟੇਡੀਅਮ ਵਿਖੇ ਹੋਵੇਗਾ । ਇਸ ਫੈਸਟੀਵਲ ਦੇ ਹਾਕੀ ਮੁਕਾਬਲੇ ਹਫਤਾਵਰੀ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 5 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਫਲੱਡ ਲਾਈਟਾਂ ਦੀ ਰੋਸ਼ਨੀ ਵਿੱਚ ਨੀਲੇ ਰੰਗ ਦੀ ਐਸਟ੍ਰੋਟਰਫ ਮੈਦਾਨ ਉੱਤੇ ਖੇਡੇ ਜਾਣਗੇ ।
ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ, ਮੁਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਜਰਖੜ ਅਕੈਡਮੀ ਦੇ ਤਕਨੀਕੀ ਡਾਇਰੈਕਟਰ ਨਰਾਇਣ ਸਿੰਘ ਗਰੇਵਾਲ ਨੇ ਦੱਸਿਆ ਕਿ ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦੇ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿੱਚ 16 ਟੀਮਾਂ ਹਿੱਸਾ ਲੈਣਗੀਆਂ ਜਦਕਿ ਜੂਨੀਅਰ ਵਰਗ (1-1-2012 ਤੋਂ ਬਾਅਦ ਦੇ ਜਨਮੇ ਖਿਡਾਰੀ ) ਤੇ ਅਧਾਰ ਤੇ ਟੀਮਾਂ ਹਿੱਸਾ ਲੈਣਗੀਆਂ ।
ਜਰਖੜ ਖੇਡਾਂ ਦੀ ਸਮਰ ਲੀਗ ਵਜੋਂ ਜਾਣੇ ਜਾਂਦੇ ਇਸ ਟੂਰਨਾਮੈਂਟ ਵਿੱਚ ਪੰਜਾਬ ਭਰ ਵਿੱਚ 16 ਟੀਮਾਂ ਹਿੱਸਾ ਲੈਣਗੀਆਂ। ਇਹਨਾਂ ਟੀਮਾਂ ਵਿੱਚ ਸੀਨੀਅਰ ਅਤੇ ਜੂਨੀਅਰ ਗਰੁੱਪ ਵਿੱਚ 8 -8 ਟੀਮਾਂ ਖੇਡਣਗੀਆਂ । ਸੀਨੀਅਰ ਗਰੁੱਪ ਪੂਲ ਏ ਵਿੱਚ ਗਿੱਲ ਕਲੱਬ ਘਵੱਦੀ, ਜਰਖੜ ਹਾਕੀ ਅਕੈਡਮੀ,ਲੁਧਿਆਣਾ ਸਪੋਰਟਸ ਕਲੱਬ , ਯੰਗ ਕਲੱਬ ਉੱਟਾਲਾ ਸਮਰਾਲਾ ਅਤੇ ਪੂਲ ਬੀ ਵਿੱਚ ਨੀਟਾ ਕਲੱਬ ਰਾਮਪੁਰ, ਬਾਬਾ ਸ਼ੇਰ ਸ਼ਾਹ ਵਲੀ ਹਾਕੀ ਅਕੈਡਮੀ ਫਿਰੋਜ਼ਪੁਰ, ਸੰਤ ਬਾਬਾ ਗੁਲਾਬ ਸਿੰਘ ਹਾਕੀ ਕਲੱਬ ਘੋਲੀਆ ਖੁਰਦ ਮੋਗਾ, ਹਾਕੀ ਅਕੈਡਮੀ ਅਮਰਗੜ ਨੂੰ ਰੱਖਿਆ ਗਿਆ ਹੈ।
ਜੂਨੀਅਰ ਵਰਗ ਵਿੱਚ ਪੂਲ ਏ ਵਿੱਚ ਪਿਛਲੇ ਸਾਲ ਦੀ ਚੈਂਪੀਅਨ ਟੀਮ ਜਰਖੜ ਹਾਕੀ ਅਕੈਡਮੀ, ਗੁਰੂ ਤੇਗ਼ ਬਹਾਦਰ ਅਕੈਡਮੀ ਚਚਰਾੜੀ ,ਐਚਟੀਸੀ ਸੈਂਟਰ ਰਾਮਪੁਰ, ਘਵੱਦੀ ਹਾਕੀ ਸੈਂਟਰ, ਜਦਕਿ ਪੂਲ ਬੀ ਵਿੱਚ ਪਿਛਲੇ ਸਾਲ ਦੀ ਉਪ ਜੇਤੂ ਕਿਲ੍ਹਾ ਰਾਇਪੁਰ ਹਾਕੀ ਸੈਂਟਰ,ਸੰਗਰੂਰ ਹਾਕੀ ਸੈਂਟਰ, ਏਕ ਨੂਰ ਅਕੈਡਮੀ ਤੇਹਿੰਗ ਫਿਲੌਰ, ਹਾਕੀ ਸੈਂਟਰ ਅਮਰਗੜ ਨੂੰ ਰੱਖਿਆ ਗਿਆ ਹੈ। 9 ਮਈ ਟੂਰਨਾਮੈਂਟ ਦੇ ਚਾਰ ਮੈਚ ਖੇਡੇ ਜਾਣਗੇ । ਟੂਰਨਾਮੈਂਟ ਦਾ ਉਦਘਾਟਨੀ ਮੈਚ ਸ਼ਾਮ 7 ਵਜੇ ਫਿਰੋਜ਼ਪੁਰ ਬਨਾਮ ਮੋਗਾ ਦੇ ਵਿਚਕਾਰ ਖੇਡਿਆ ਜਾਵੇਗਾ। ਦੂਜਾ ਮੈਚ ਰਾਤ 8 ਵਜੇ ਨੀਟਾ ਕਲੱਬ ਰਾਮਪੁਰ ਅਤੇ ਅਮਰਗੜ੍ਹ ਦੇ ਵਿਚਕਾਰ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਜੂਨੀਅਰ ਵਰਗ ਦਾ ਮੁੱਢਲਾ ਮੈਚ ਐਚਟੀਸੀ ਸੈਂਟਰ ਰਾਮਪੁਰ ਅਤੇ ਘਵੱਦੀ ਸਕੂਲ ਵਿਚਕਾਰ 5 ਵਜੇ ਜਦਕਿ ਦੂਸਰਾ ਮੈਚ ਸ਼ਾਮ 6 ਵਜੇ ਏਕ ਨੂਰ ਅਕੈਡਮੀ ਤੇਹਿੰਗ ਅਤੇ ਅਮਰਗੜ੍ਹ ਹਾਕੀ ਸੈਂਟਰ ਵਿਚਕਾਰ ਖੇਡਿਆ ਜਾਵੇਗਾ।
ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਸੀਨੀਅਰ ਵਰਗ ਦੀਆਂ ਜੇਤੂ ਟੀਮਾਂ ਨੂੰ ਡੇਢ ਲੱਖ ਦੀ ਇਨਾਮੀ ਰਾਸ਼ੀ ਜੀਐਸਟੀ ਟਰੱਕ ਪਰਮਿਟ ਦੇ ਐਮਡੀ ਜੰਗਸ਼ੇਰ ਸਿੰਘ ਅਮਰੀਕਾ ਵਾਲਿਆਂ ਵੱਲੋਂ ਦਿੱਤੀ ਜਾਵੇਗੀ ਜਦ ਕਿ ਜੂਨੀਅਰ ਵਰਗ ਦੇ ਟੀਮਾਂ ਨੂੰ ਇਨਾਮੀ ਰਾਸ਼ੀ ਦੁਪਿੰਦਰ ਸਿੰਘ ਡਿੰਪੀ ਜਰਖੜ ਵੱਲੋਂ ਦਿੱਤੀ ਜਾਵੇਗੀ। ਸੀਨੀਅਰ ਵਰਗ ਦੀ ਚੈਂਪੀਅਨ ਟੀਮ ਨੂੰ 60 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ, ਓਲੰਪੀਅਨ ਪ੍ਰਿਥੀਪਾਲ ਸਿੰਘ ਰਨਿੰਗ ਹਾਕੀ ਟਰਾਫੀ ਅਤੇ ਸਰਵੋਤਮ ਖਿਡਾਰੀਆਂ ਨੂੰ ਟਾਪ ਕਲਾਸ ਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ । ਜਦ ਕਿ ਉਪ ਜੇਤੂ ਟੀਮ ਨੂੰ 40 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਅਤੇ ਤੀਸਰੇ ਨੰਬਰ ਤੇ ਆਉਣ ਵਾਲੇ ਟੀਮ ਨੂੰ 25 ਹਜਾਰ ਰੁਪਏ, ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 15 ਹਜ਼ਾਰ ਨਾਲ ਸਨਮਾਨਤ ਕੀਤਾ ਜਾਵੇਗਾ । ਸੀਨੀਅਰ ਟੀਮਾਂ ਦੀ ਐਂਟਰੀ ਫੀਸ ਪ੍ਰਤੀ ਟੀਮ 3000, ਜੂਨੀਅਰ ਟੀਮ ਦੀ ਐਂਟਰੀ ਪ੍ਰਤੀ ਟੀਮ 1000 ਰੁਪਏ ਹੋਵੇਗੀ।
ਸਬ ਜੂਨੀਅਰ ਵਰਗ ਦੀ ਜੇਤੂ ਟੀਮ ਨੂੰ ਜੇਤੂ ਰੰਨਿੰਗ ਟਰਾਫੀ ਅਤੇ 25000 ਰੁਪਏ ਦੀ ਇਨਾਮੀ ਰਾਸ਼ੀ, ਉਪ ਜੇਤੂ ਟੀਮ ਨੂੰ 18 ਹਜਾਰ, ਤੀਸਰੇ ਨੰਬਰ ਤੇ ਆਉਣ ਵਾਲੇ ਟਾਈਮ ਨੂੰ 13 ਹਜ਼ਾਰ,ਅਤੇ ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 10 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।
- Download Babushahi App
-
-