ਆਂਗਣਵਾੜੀ ਮੁਲਾਜ਼ਮਾਂ ਦੀਆਂ ਜਬਰੀ ਡਿਊਟੀਆਂ ਲਾਉਣ ਖਿਲਾਫ ਪੰਜਾਬ ਸਰਕਾਰ ਨੂੰ ਭੇਜਿਆ ਕਾਨੂੰਨੀ ਨੋਟਿਸ
ਅਸ਼ੋਕ ਵਰਮਾ
ਬਠਿੰਡਾ ,12 ਮਈ 2026- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਆਂਗਣਵਾੜੀ ਵਰਕਰ ਦੀਆਂ ਡਿਊਟੀਆਂ ਸੈਂਸਸ ਡਰੱਗ ਸਰਵੇ ਆਰਥਿਕ ਸਰਵੇ ਵਿੱਚ ਜਬਰੀ ਲਗਾਈਆਂ ਜਾ ਰਹੀਆਂ ਹਨ, ਜਿਸ ਦੇ ਖਿਲਾਫ ਜਥੇਬੰਦੀ ਨੇ ਡਾਇਰੈਕਟਰ ਨੂੰ ਧਰਨੇ ਦਾ ਅਤੇ ਡਿਊਟੀ ਲਾਉਣ ਵਾਲੇ ਡਿਪਟੀ ਕਮਿਸ਼ਨਰ ਨੂੰ ਕਾਨੂੰਨੀ ਨੋਟਸ ਭੇਜਿਆ ਹੈ ਆਂਗਣਵਾੜੀ ਵਰਕਰਜ ਦੀਆਂ ਡਿਊਟੀਆਂ ਲਾ ਕੇ ਉਹਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪ੍ਰਧਾਨ ਹਰਿਗੋਬਿੰਦ ਕੌਰ ਨੇ ਦੱਸਿਆ ਕਿ ਆਰਡਰ ਵਿੱਚ ਲਿਖਿਆ ਹੈ ਕਿ ਜੇਕਰ ਆਂਗਣਵਾੜੀ ਵਰਕਰਜ ਨੇ ਡਿਊਟੀਆਂ ਨਾ ਕੀਤੀਆਂ ਤਾਂ ਉਹਨਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ ।
ਉਹਨਾਂ ਕਿਹਾ ਕਿ ਇੱਕ ਪਾਸੇ ਮੰਤਰੀ ਬਲਜੀਤ ਕੌਰ ਵਿਧਾਨ ਸਭਾ ਵਿੱਚ ਖੜ ਕੇ ਬਿਆਨ ਦਿੰਦੇ ਹਨ ਕਿ ਆਂਗਣਵਾੜੀ ਵਰਕਰ ਸਰਕਾਰੀ ਕਰਮਚਾਰੀ ਨਹੀਂ ਹਨ ਇਹ ਸੋਸ਼ਲ ਵਰਕਰ ਹਨ ਇਹਨਾਂ ਨੂੰ ਘੱਟੋ ਘੱਟ ਉੱਜਰਤ ਵੀ ਨਹੀਂ ਦਿੱਤੀ ਜਾ ਸਕਦੀ ਗਰੇਡ ਤਾਂ ਦੂਰ ਦੀ ਗੱਲ ਹੈ. ਦੂਜੇ ਪਾਸੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਜ ਦੀਆਂ ਵੱਖ ਵੱਖ ਸਰਵੇ ਵਿੱਚ ਡਿਊਟੀਆਂ ਲਾਈਆਂ ਜਾ ਰਹੀਆਂ ਹਨ. ਜਥੇਬੰਦੀ ਨੇ ਕਿਹਾ ਹੈ ਕਿ ਵੱਖ-ਵੱਖ ਸਮੇਂ ਤੇ ਮਾਨਯੋਗ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਨੇ ਫੈਸਲਾ ਦਿੱਤਾ ਹੈ ਕਿ ਆਂਗਣਵਾੜੀ ਵਰਕਰਾਂ ਕੋਲੋਂ ਉਹਨਾਂ ਦੇ ਕੰਮ ਤੋਂ ਬਿਨਾਂ ਵਾਧੂ ਕੰਮ ਨਹੀਂ ਲਿਆ ਜਾ ਸਕਦਾ, ਪ੍ਰੰਤੂ ਫਿਰ ਵੀ ਜ਼ਬਰਦਸਤੀ ਆਗਣਵਾੜੀ ਵਰਕਰ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ ਜਿਸ ਦਾ ਸਾਡੀ ਜਥੇਬੰਦੀ ਸਖਤ ਵਿਰੋਧ ਕਰਦੀ ਹੈ । ਉਹਨਾਂ ਕਿਹਾ ਕਿ ਇਸੇ ਲਈ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨੂੰ ਧਰਨੇ ਸਬੰਧੀ ਨੋਟਿਸ ਭੇਜਿਆ ਗਿਆ ਹੈ ਅਤੇ ਜਿਲ੍ਹਾ ਡਿਪਟੀ ਕਮਿਸ਼ਨਰ ਨੂੰ ਸ੍ਰੀ ਰਾਜਵਿੰਦਰ ਸਿੰਘ ਬੈਂਸ ਅਤੇ ਲਵਨੀਤ ਸਿੰਘ ਠਾਕੁਰ ਰਾਹੀ ਕਾਨੂਨੀ ਨੋਟਿਸ ਭੇਜੇ ਗਏ ਹਨ।
- Download Babushahi App
-
-