ਵੱਡੀ ਖ਼ਬਰ: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਫਾਈਰਿੰਗ? ਇਸ ਗੈਂਗ ਨੇ ਲਈ ਜ਼ਿੰਮੇਵਾਰੀ
ਹਰਿਆਣਾ ਦੇ ਪਿੰਡ ਗੌਂਡਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ; ਦਿਲਜੀਤ ਦੇ ਮੈਨੇਜਰ ਨੂੰ ਬਣਾਇਆ ਗਿਆ ਨਿਸ਼ਾਨਾ
ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਜ਼ਿੰਮੇਵਾਰੀ
ਗਾਇਕ ਅਤੇ ਉਸ ਦੀ ਮੈਨੇਜਮੈਂਟ ਨੂੰ ਦਿੱਤੀ ਗਈ ਸਖ਼ਤ ਚੇਤਾਵਨੀ, "ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਅਗਲੀ ਕਾਰਵਾਈ ਹੋਵੇਗੀ"
ਕਰਨਾਲ/ਹਰਿਆਣਾ, 12 ਮਈ 2026- ਪੰਜਾਬੀ ਗਾਇਕ ਅਤੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੀ ਟੀਮ ਨਾਲ ਜੁੜੀ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। 'Zee News' ਦੀ ਇੱਕ ਰਿਪੋਰਟ ਦੇ ਅਨੁਸਾਰ, ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਗੌਂਦਰ ਵਿੱਚ ਦਿਲਜੀਤ ਦੋਸਾਂਝ ਦੇ ਮੈਨੇਜਰ ਨੂੰ ਨਿਸ਼ਾਨਾ ਬਣਾ ਕੇ ਕਥਿਤ ਤੌਰ 'ਤੇ ਗੋਲੀਬਾਰੀ ਕੀਤੀ ਗਈ ਹੈ। ਇਸ ਹਮਲੇ ਤੋਂ ਤੁਰੰਤ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਉਕਤ ਪੋਸਟ ਵਿੱਚ ਕਿੰਨੀ ਸਚਾਈ ਹੈ, ਇਹ ਆਉਂਦੇ ਸਮੇਂ ਤੱਕ ਪਤਾ ਲੱਗੇਗਾ। ਇਹ ਵੀ ਪਤਾ ਲੱਗਣਾ ਬਾਕੀ ਹੈ ਕਿ ਮੈਨੇਜਰ ਦੇ ਘਰ ਵਿੱਚ ਨੁਕਸਾਨ ਹੋਇਆ ਜਾਂ ਫਿਰ ਬਚਾਅ ਰਿਹਾ, ਕੌਣ-ਕੌਣ ਘਰ ਵਿੱਚ ਮੌਜੂਦ ਸੀ?
ਬਿਸ਼ਨੋਈ ਗੈਂਗ ਵੱਲੋਂ ਪਾਈ ਗਈ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ਵਿੱਚ 'ਆਸਟ੍ਰੀਅਨ ਮੇਡ' (Austrian-made) ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ। ਕਰਨਾਲ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਉਹ ਇਸ ਸੋਸ਼ਲ ਮੀਡੀਆ ਪੋਸਟ ਅਤੇ ਗੈਂਗ ਵੱਲੋਂ ਕੀਤੇ ਗਏ ਦਾਅਵਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।
ਗੈਂਗ ਨੇ ਆਪਣੀ ਪੋਸਟ ਵਿੱਚ ਦਿਲਜੀਤ ਦੋਸਾਂਝ ਦੀ ਟੀਮ ਦੇ ਇੱਕ ਮੈਂਬਰ 'ਤੇ ਆਸਟ੍ਰੇਲੀਆ ਟੂਰ ਦੌਰਾਨ ਕੁਝ 'ਗਲਤ ਕੰਮ' ਕਰਨ ਦਾ ਦੋਸ਼ ਵੀ ਲਾਇਆ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਨੇ ਗਾਇਕ ਅਤੇ ਉਸ ਦੀ ਮੈਨੇਜਮੈਂਟ ਨੂੰ ਵਾਰ-ਵਾਰ ਚੇਤਾਵਨੀਆਂ ਦਿੱਤੀਆਂ ਸਨ। ਗੈਂਗ ਨੇ ਧਮਕੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
- Download Babushahi App
-
-