ਪੂਰੀ ਪਾਰਦਰਸ਼ਿਤਾ ਤੇ ਇਮਾਨਦਾਰੀ ਨਾਲ ਹੋਣਗੀਆਂ ਮਿਊਂਸੀਪਲ ਕਮੇਟੀ ਅਤੇ ਕਾਰਪੋਰੇਸ਼ਨ ਚੋਣਾਂ: ਹਰਚੰਦ ਸਿੰਘ ਬਰਸਟ
--- ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਉਮੀਦਵਾਰਾਂ, ਵਲੰਟੀਅਰਾਂ ਨੂੰ ਚੋਣਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 14 ਮਈ 2026 ( ) - ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਗਾਮੀ ਮਿਊਂਸੀਪਲ ਕਮੇਟੀ ਅਤੇ ਕਾਰਪੋਰੇਸ਼ਨ ਚੋਣਾਂ ਪੂਰੀ ਪਾਰਦਰਸ਼ਿਤਾ, ਇਮਾਨਦਾਰੀ ਅਤੇ ਨਿਰਪੱਖ ਢੰਗ ਨਾਲ ਹੋਣਗੀਆਂ। ਲੋਕ ਆਪਣੀ ਪਸੰਦ ਅਤੇ ਖੇਤਰ ਦੇ ਵਿਕਾਸ ਲਈ ਵੋਟਾਂ ਪਾਉਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਰਾਏ ਸਭ ਤੋਂ ਉੱਪਰ ਹੁੰਦੀ ਹੈ ਅਤੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੀ ਵਰਤੋਂ ਕਰਨ ਦਾ ਪੂਰਾ ਹੱਕ ਹੈ।
ਸ. ਬਰਸਟ ਨੇ ਪਾਰਟੀ ਦੇ ਉਮੀਦਵਾਰਾਂ, ਆਗੂਆਂ ਅਤੇ ਵਲੰਟੀਅਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੋਣਾਂ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦੇਣ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ, ਜਿਸ ਤੋਂ ਲੋਕ ਬਹੁਤ ਖੁਸ਼ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਇਤਿਹਾਸਕ ਅਤੇ ਲੋਕ-ਪੱਖੀ ਫੈਸਲੇ ਲਏ ਗਏ ਹਨ। ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਸੁਧਾਰ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਨੌਜਵਾਨਾਂ ਨੂੰ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦਾ ਇਲਾਜ, ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਨੇ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਹੋਣਗੀਆਂ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਲੋਕ ਹੁਣ ਇਹ ਸਮਝ ਚੁੱਕੇ ਹਨ ਕਿ ਕਿਹੜੀਆਂ ਪਾਰਟੀਆਂ ਸਿਰਫ਼ ਵਾਅਦੇ ਕਰਦੀਆਂ ਹਨ ਅਤੇ ਕਿਹੜੀ ਪਾਰਟੀ ਅਸਲ ਵਿੱਚ ਲੋਕਾਂ ਲਈ ਕੰਮ ਕਰਦੀ ਹੈ। ਆਮ ਆਦਮੀ ਪਾਰਟੀ ਨੇ ਆਪਣੇ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਨਿਗਮਾਂ ਅਤੇ ਮਿਊਂਸੀਪਲ ਕਮੇਟੀਆਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕਾਰਜਾਂ ਅਤੇ ਉਮੀਦਵਾਰਾਂ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕ ਆਪ ਉਮੀਦਵਾਰਾਂ ਨੂੰ ਭਾਰੀ ਸਮਰਥਨ ਦੇਣਗੇ ਅਤੇ ਉਹਨਾਂ ਦੇ ਹੱਕ ਵਿੱਚ ਮੋਹਰ ਲਗਾਉਣਗੇ। ਸ. ਬਰਸਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਵੋਟਿੰਗ ਵਿੱਚ ਹਿੱਸਾ ਲੈਣ ਅਤੇ ਇਮਾਨਦਾਰ, ਮਿਹਨਤੀ ਅਤੇ ਲੋਕ-ਸੇਵਾ ਲਈ ਸਮਰਪਿਤ ਨੁਮਾਇੰਦਿਆਂ ਦੀ ਚੋਣ ਕਰਨ।
- Download Babushahi App
-
-