ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਵੱਡੀ ਪਹਿਲ: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵੱਲੋਂ ਪੰਜਾਬ ਲੋਕ ਭਵਨ ਦਾ ਦੌਰਾ
ਰਵੀ ਜੱਖੂ /ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 15 ਮਈ, 2026
ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਅੱਜ ਉਸ ਵੇਲੇ ਇੱਕ ਅਹਿਮ ਹਲਚਲ ਦੇਖਣ ਨੂੰ ਮਿਲੀ ਜਦੋਂ ਰਾਜ ਸਭਾ ਮੈਂਬਰ ਸ੍ਰੀ ਅਸ਼ੋਕ ਮਿੱਤਲ ਨੇ ਉੱਥੇ ਇੱਕ ਸ਼ਿਸ਼ਟਾਚਾਰ ਦੌਰਾ (Courtesy Visit) ਕੀਤਾ। ਇਸ ਮੌਕੇ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਮਿਆਰੀ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ-ਮੁਖੀ ਸਿੱਖਿਆ ਪ੍ਰੋਗਰਾਮਾਂ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਹੋਈ।
- Download Babushahi App
-
-