ਭਵਿੱਖ ਦੀ ਤਕਨੀਕੀ ਦੁਨੀਆ ਲਈ ਅਧਿਆਪਕਾਂ ਨੂੰ ਕੀਤਾ ਜਾ ਰਿਹਾ ਤਿਆਰ :ਡਾ ਪਰਮਜੀਤ ਸਿੰਘ ਭੋਗਲ
ਅਸ਼ੋਕ ਵਰਮਾ
ਮਾਨਸਾ 15 ਮਈ 2026 :ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਰੀਕਨ ਇੰਡੀਅਨ ਫਾਊਂਡੇਸ਼ਨ ਵੱਲੋਂ ਸਟੈਮ ਅਤੇ ਰੋਬੋਟਿਕਸ ਵਿਸ਼ੇ ‘ਤੇ ਅਧਿਆਪਕ ਸਿਖਲਾਈ ਅਤੇ ਸਮਰੱਥਾ ਨਿਰਮਾਣ ਸੰਬੰਧੀ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਪ੍ਰਬੰਧ ਪੀ ਐਮ ਸ਼੍ਰੀ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਸਾਇੰਸ, ਹਿਸਾਬ ਅਤੇ ਕੰਪਿਊਟਰ ਵਿਸ਼ਿਆਂ ਦੇ ਅਧਿਆਪਕਾਂ ਨੇ ਭਾਗ ਲੈ ਕੇ ਆਧੁਨਿਕ ਤਕਨੀਕੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖਿਆ ਨੂੰ ਤਕਨਾਲੋਜੀ ਨਾਲ ਜੋੜਨਾ ਬਹੁਤ ਜ਼ਰੂਰੀ ਹੋ ਗਿਆ ਹੈ। ਸਟੈਮ ਅਤੇ ਰੋਬੋਟਿਕਸ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਸਮੱਸਿਆ ਹੱਲ ਕਰਨ ਦੀ ਯੋਗਤਾ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਟ੍ਰੇਨਿੰਗ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ ਤਾਂ ਜੋ ਬੱਚੇ ਭਵਿੱਖ ਦੀ ਤਕਨੀਕੀ ਦੁਨੀਆ ਲਈ ਤਿਆਰ ਹੋ ਸਕਣ।
ਇਸ ਮੌਕੇ ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਨੋਡਲ ਅਫ਼ਸਰ ਬੁਢਲਾਡਾ ਹਾਜ਼ਰ ਸਨ।
- Download Babushahi App
-
-