ਸਰਕਾਰੀ ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਨੰਦਗੜ੍ਹ ਦੇ ਵਿਦਿਆਰਥੀਆਂ ਨੇ ਨਤੀਜਿਆਂ ਦੌਰਾਨ ਮੱਲਾਂ ਮਾਰੀਆਂ
ਅਸ਼ੋਕ ਵਰਮਾ
ਬਠਿੰਡਾ, 16 ਮਈ 2026 :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜੇ ਜਾਰੀ ਕੀਤੇ ਗਏ ਹਨ, ਜਿਸ ਵਿੱਚ ਸਰਕਾਰੀ ਆਦਰਸ਼ ਸੀਨੀਅਰ. ਸੈਕੰਡਰੀ. ਸਕੂਲ, ਨੰਦਗੜ੍ਹ (ਬਠਿੰਡਾ) ਦੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆ ਖੇਤਰ ਵਿੱਚ ਆਪਣਾ ਅਤੇ ਇਲਾਕੇ ਵਾਸੀਆ ਦਾ ਮਾਣ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਪੀ. ਐਸ. ਈ. ਬੀ. ਵੱਲ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਜੈਸਮੀਨ ਕੌਰ ਨੇ 95.38%, ਲਖਵਿੰਦਰ ਕੌਰ ਨੇ 93% ਅਤੇ ਅਮਨਦੀਪ ਕੌਰ ਨੇ 92.46% ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।
ਬਾਰ੍ਹਵੀ ਸ਼੍ਰੇਣੀ ਦੇ ਸਾਇੰਸ ਗਰੁੱਪ ਦੇ ਵਿਦਿਆਰਥੀ ਖੁਸ਼ਦੀਪ ਸਿੰਘ ਨੇ 96.80% ਨੰਬਰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਅਤੇ ਸਕੂਲ ਵਿੱਚੋ ਪਹਿਲਾ ਸਥਾਨ ਹਾਸਿਲ ਕੀਤਾ, ਇਸ ਦੇ ਨਾਲ ਹੀ ਰਾਜਵੀਰ ਕੌਰ ਨੇ 96.40% ਅੰਕ ਪ੍ਰਾਪਤ ਕਰਦਿਆ ਦੂਜਾ ਸਥਾਨ ਅਤੇ ਜਸਦੀਪ ਸਿੰਘ ਨੇ 96.20 % ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਕੀਤਾ। ਬਾਰ੍ਹਵੀਂ ਸ਼੍ਰੇਣੀ ਦੇ ਆਰਟਸ ਗਰੁੱਪ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 94.40% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਮਨਵੀਰ ਕੌਰ ਨੇ 90% ਅੰਕ ਪ੍ਰਾਪਤ ਕਰਦਿਆ ਦੂਜਾ ਸਥਾਨ ਅਤੇ ਰਣਦੀਪ ਕੌਰ ਨੇ 89.20% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਪ੍ਰਿੰਸੀਪਲ ਮੈਡਮ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਅਤੇ ਬਾਰ੍ਹਵੀ ਦੋਨਾਂ ਸ਼੍ਰੇਣੀਆਂ ਦੇ ਨਤੀਜੇ 100 ਫੀਸਦੀ ਰਹੇ ਹਨ । ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
- Download Babushahi App
-
-