100% ਰਿਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦਾ ਨਤੀਜਾ
ਅਸ਼ੋਕ ਵਰਮਾ
ਬਠਿੰਡਾ, 16 ਮਈ 2026 :ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਕੰਨਿਆ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਹਿਣ ਉਪਰ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਪਹਿਲੇ,ਦੂਜੇ ਅਤੇ ਤੀਜੇ ਸਥਾਨ ਉਪਰ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਤੇ ਆਧਿਆਪਕ ਦਾ ਉਚੇਚੇ ਤੌਰ ਉਪਰ ਧੰਨਵਾਦ ਕੀਤਾ ਜਿੰਨਾ ਨੇ ਇਹਨਾਂ ਬੱਚਿਆਂ ਨੂੰ ਸਦਾ ਮਿਹਨਤ ਲਈ ਉਤਸ਼ਾਹਿਤ ਕੀਤਾ।
ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ ਪਹਿਲੇ ਸਥਾਨ 'ਤੇ ਰਹਿਕੇ 650 ਵਿੱਚੋਂ ਨੰਬਰ 610 ਲੈ ਕੇ 93.9 ਪ੍ਰਤੀਸ਼ਤ ਦੂਸਰੇ ਸਥਾਨ ਜਸਨਦੀਪ ਕੌਰ ਪੁੱਤਰੀ ਭਰਪੂਰ ਸਿੰਘ 650 ਵਿੱਚੋਂ 598ਨੰਬਰ ਲੈ ਕੇ 92 ਪ੍ਰਤੀਸ਼ਤ ਅਤੇ ਹਰਨੂਰਪੀ੍ਤ ਕੌਰ ਪੁੱਤਰੀ ਜੁਗਰਾਜ ਸਿੰਘ 650 ਵਿੱਚੋਂ 591 ਨੰਬਰ ਲੈ ਕੇ 91 ਪ੍ਰਤੀਸ਼ਤ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ । ਵਿਦਿਆਰਥੀਆਂ ਨੇ ਪਹਿਲੇ ਦਰਜ਼ੇ ਵਿੱਚ ਪਾਸ ਹੋ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਨੇ ਸਮੁੱਚੇ ਸਟਾਫ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।ਇਸ ਸਮੇਂ ਸਾਰੇ ਅਧਿਆਪਕ ਹਾਜ਼ਰ ਸਨ।
- Download Babushahi App
-
-