ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਮਿਲਿਆ ਜ਼ਬਰਦਸਤ ਹੁਲਾਰਾ....
ਸਾਬਕਾ ਕੌਂਸਲਰ- ਕੁਲਜਿੰਦਰ ਕੌਰ ਬਾਂਛਲ , ਨਵਜੋਤ ਸਿੰਘ ਬਾਂਛਲ ਪਰਿਵਾਰ ਸਹਿਤ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਵਿਧਾਇਕ ਕੁਲਵੰਤ ਸਿੰਘ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਆਖਿਆ ਜੀ ਆਇਆ ਨੂੰ
ਬਾਬੂਸ਼ਾਹੀ ਬਿਊਰੋ
ਮੋਹਾਲੀ 19 ਮਈ 2026 : ਆਮ ਆਦਮੀ ਪਾਰਟੀ ਨੂੰ ਅੱਜ ਮੋਹਾਲੀ ਕਾਰਪੋਰੇਸ਼ਨ ਚੋਣਾਂ ਵਿੱਚ ਪ੍ਰਚਾਰ ਮੁਹਿੰਮ ਦੇ ਦੌਰਾਨ ਉਸ ਵੇਲੇ ਜ਼ਬਰਦਸਤ ਹੁਲਾਰਾ ਮਿਲਿਆ, ਜਦੋਂ ਵਾਰਡ ਨੰਬਰ -25 ਤੋਂ ਆਜ਼ਾਦ ਉਮੀਦਵਾਰ- ਸ਼੍ਰੀਮਤੀ ਕੁਲਜਿੰਦਰ ਕੌਰ ਅਤੇ ਉਹਨਾਂ ਦੇ ਪਤੀ ਨਵਜੋਤ ਸਿੰਘ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਅਤੇ ਇਸ ਮੌਕੇ ਤੇ ਸ਼੍ਰੀਮਤੀ ਕੁਲਜਿੰਦਰ ਕੌਰ- ਸਾਬਕਾ ਕੌਂਸਲਰ ਨੇ ਆਪਣਾ ਨਾਮ ਆਜ਼ਾਦ ਉਮੀਦਵਾਰ ਵਜੋਂ ਵਾਪਸ ਲੈਣ ਦਾ ਕੀਤਾ ਫੈਸਲਾ ਕੀਤਾ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਸ਼੍ਰੀਮਤੀ ਕੁਲਜਿੰਦਰ ਕੌਰ -ਸਾਬਕਾ ਕੌਂਸਲਰ ਅਤੇ ਨਵਜੋਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ ਆਖਿਆ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੀਮਤੀ ਕੁਲਜਿੰਦਰ ਕੌਰ ਬਾਂਛਲ ਅਤੇ ਨਵਜੋਤ ਸਿੰਘ ਦੇ ਪਰਿਵਾਰ ਅਤੇ ਉਹਨਾਂ ਦੇ ਸਮਰਥਕਾਂ ਨੇ ਜੋ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਸ਼੍ਰੀਮਤੀ ਕੁਲਜਿੰਦਰ ਕੌਰ ਬਾਂਛਲ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵਾਪਸ ਲੈਣ ਦਾ ਜੋ ਫੈਸਲਾ ਕੀਤਾ ਹੈ, ਇਸ ਦਾ ਅਸੀਂ ਸਵਾਗਤ ਕਰਦੇ ਹਾਂ ਅਤੇ ਮੈਂ ਨਵਜੋਤ ਸਿੰਘ ਦੇ ਪਰਿਵਾਰ ਨੂੰ ਇਹ ਵਿਸ਼ਵਾਸ ਦਵਾਉਂਦਾ ਹਾਂ ਕਿ ਉਹਨਾਂ ਦਾ ਮਾਣ- ਸਨਮਾਨ ਹਰ ਸੂਰਤ ਵਿੱਚ ਵਿੱਚ ਬਰਕਰਾਰ ਰੱਖਿਆ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਅਤੇ ਪਰਿਵਾਰ ਵੱਡਾ ਹੁੰਦਾ ਜਾ ਰਿਹਾ ਹੈ, ਕਿਉਂਕਿ ਵੱਖ-ਵੱਖ ਪਾਰਟੀਆਂ ਦੇ ਵਿੱਚੋਂ ਵੱਡੇ ਰਾਜਨੇਤਾ ਅਤੇ ਅਹਿਮ ਅਹੁਦਿਆਂ ਤੇ ਕੰਮ ਕਰ ਚੁੱਕੇ ਨੇਤਾਗਣ ਰੋਜ਼ਾਨਾ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਤੋਂ ਇਹ ਗੱਲ ਸਾਫ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋ ਪੰਜਾਬ ਦੇ ਲੋਕੀ ਬੇਹਦ ਖੁਸ਼ ਅਤੇ ਸੰਤੁਸ਼ਟ ਹਨ ਜਿਨਾਂ ਚਾਵਾਂ ਅਤੇ ਉਤਸ਼ਾਹ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾ ਕੇ ਵੱਡਾ ਫਤਵਾ ਸੂਬੇ ਵਿੱਚ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਹਨਾਂ ਉਮੀਦਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਖਰੀ ਉਤਰੀ ਹੈ, ਕਿਉਂਕਿ ਜਿਸ ਤਰ੍ਹਾਂ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਸਭ ਦੇ ਸਾਹਮਣੇ ਹਨ ਪੰਜਾਬ ਦੇ 70 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਮੌਕੇ ਤੇ
ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਗੁਰਸੇਵਕ ਸਿੰਘ ਸਰਪੰਚ ਮੌਲੀ ਬੈਦਵਾਣ, ਸਤਵਿੰਦਰ ਸਿੰਘ ਮਿੱਠੂ, ਹਰਜੋਤ ਸਿੰਘ ਗੱਬਰ, ਹਰਦੀਪ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਪੰਚ, ਭੁਪਿੰਦਰ ਸਿੰਘ ਜੌਹਲ, ਤਰਲੋਚਨ ਸਿੰਘ ਮਟੌਰ, ਸ੍ਰੀਮਤੀ ਬਲਜਿੰਦਰ ਕੋਰ, ਸ੍ਰੀ ਮਤੀ ਚਰਨਜੀਤ ਕੌਰ ਆਦਿ ਹਾਜਰ ਸਨ।
- Download Babushahi App
-
-