ਚੋਣ ਪ੍ਰਚਾਰ ਸਮਾਪਤੀ ਉਪਰੰਤ ਬਾਹਰੀ ਵਿਅਕਤੀਆਂ ਨੂੰ ਹਲਕੇ ਦੀ ਹਦੂਦ ਤੋਂ ਬਾਹਰ ਜਾਣ ਸੰਬਧੀ ਹੁਕਮ ਜਾਰੀ ਕੀਤੇ
ਰੂਪਨਗਰ, 22 ਮਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਅਕਸ਼ਿਤਾ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਹੋਰ ਰਾਜਾਂ/ਜ਼ਿਲ੍ਹਿਆਂ ਤੋਂ ਆਏ ਉਹ ਵਿਅਕਤੀ, ਜੋ ਇਸ ਜ਼ਿਲ੍ਹੇ ਦੇ ਵਸਨੀਕ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦਾ ਚੋਣ ਡਿਊਟੀ ਨਾਲ ਕੋਈ ਸਬੰਧ ਹੈ, ਉਹ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਤੁਰੰਤ ਬਾਅਦ ਚੋਣਾਂ ਨਾਲ ਸੰਬੰਧਿਤ ਖੇਤਰ ਦੀ ਹਦੂਦ ਤੋਂ ਬਾਹਰ ਚਲੇ ਜਾਣਾ ਯਕੀਨੀ ਬਣਾਉਣਗੇ।
ਸ਼੍ਰੀਮਤੀ ਅਕਸ਼ਿਤਾ ਗੁਪਤਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨਰ, ਪੰਜਾਬ, ਚੰਡੀਗੜ੍ਹ ਵੱਲੋਂ ਪੰਜਾਬ ਰਾਜ ਵਿੱਚ ਨਗਰ ਕੌਂਸਲਾਂ, ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ 26 ਮਈ 2026 ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤਮਈ ਅਤੇ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਸਫਲਤਾਪੂਰਵਕ ਸੰਪੰਨ ਕਰਵਾਉਣ ਲਈ ਕੁਝ ਵਿਸ਼ੇਸ਼ ਹਦਾਇਤਾਂ ਜਾਰੀ ਕਰਨੀ ਲਾਜ਼ਮੀ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਹੋਰ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਕਈ ਵਿਅਕਤੀ ਜ਼ਿਲ੍ਹਾ ਰੂਪਨਗਰ ਵਿੱਚ ਆਏ ਹੋਏ ਹਨ। ਚੋਣ ਪ੍ਰਚਾਰ ਸਮਾਪਤ ਹੋਣ ਉਪਰੰਤ ਅਜਿਹੇ ਵਿਅਕਤੀਆਂ ਨੂੰ ਸੰਬੰਧਿਤ ਹਲਕੇ ਦੀ ਹਦੂਦ ਤੋਂ ਬਾਹਰ ਜਾਣ ਲਈ ਨਿਰਦੇਸ਼ਿਤ ਕਰਨਾ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਵੱਲੋਂ ਚੋਣ ਪ੍ਰਕਿਰਿਆ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਹ ਹੁਕਮ ਚੋਣ ਪ੍ਰਕਿਰਿਆ ਤੱਕ ਲਾਗੂ ਰਹੇਗਾ।
- Download Babushahi App
-
-