ਗੁਰਦੁਆਰਾ ਸ਼ਹੀਦ ਗੰਜ ਸਾਹਿਬ ਹਾਦਸਾ: ਜ਼ਖ਼ਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਹਰਜਿੰਦਰ ਸਿੰਘ ਧਾਮੀ
Kulwinder singh / ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 24 ਮਈ (2026): ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਲੰਗਰ ਹਾਲ ਦੀ ਸ਼ਟਰਿੰਗ ਡਿੱਗਣ ਕਾਰਨ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪੂਰੀ ਤਰ੍ਹਾਂ ਹਰਕਤ ਵਿੱਚ ਆ ਗਈ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੁਰੰਤ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀ ਹੋਈਆਂ ਬੀਬੀਆਂ ਅਤੇ ਸੰਗਤਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਦੁਖਦਾਈ ਦੱਸਿਆ।
ਹਸਪਤਾਲ ਦੇ ਦੌਰੇ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
- Download Babushahi App
-
-