ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸਨ, ਪੰਜਾਬ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 27 ਮਈ 2026:
ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।
ਚੋਣ ਸਡਿਊਲ ਅਨੁਸਾਰ, ਨਾਮਜਦਗੀ ਪੱਤਰ 30.05.2026 (ਸਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।
ਕਮਿਸਨ ਨੇ ਇਨ੍ਹਾਂ ਚੋਣਾਂ ਨੂੰ ਆਜਾਦ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।
ਚੋਣ ਸਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
- Download Babushahi App
-
-