ਸਰਕਾਰੀ ਪ੍ਰਾਇਮਰੀ ਸਕੂਲ ਬੱਲ੍ਹੋ ਨੂੰ 'ਹਾਈ ਪਰਫਾਰਮੈਂਸ ਸਕੂਲ' ਦਾ ਵਕਾਰੀ ਖ਼ਿਤਾਬ
ਅਸ਼ੋਕ ਵਰਮਾ
ਰਾਮਪੁਰਾ ਫੂਲ, 31 ਮਈ 2026: ਸਕੂਲ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਵੱਲੋਂ ਵਿਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਗਈ 'ਸਮਰੱਥ ਸਕੂਲ ਮੁਹਿੰਮ' (ਮਿਸ਼ਨ ਸਮਰੱਥ 3.0) ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬੱਲ੍ਹੋ ਨੇ ਇੱਕ ਵੱਡੀ ਅਕਾਦਮਿਕ ਪ੍ਰਾਪਤੀ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਨੂੰ ਸਿੱਖਿਆ ਵਿਭਾਗ ਵੱਲੋਂ ਅਧਿਕਾਰਤ ਤੌਰ 'ਤੇ 'ਹਾਈ ਪਰਫਾਰਮੈਂਸ ਸਕੂਲ' ਦੇ ਵਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਮੁਹਿੰਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਅਤੇ ਗਣਿਤ ਵਿਸ਼ਿਆਂ ਵਿੱਚ ਨਿਰਧਾਰਿਤ ਕੀਤੇ ਗਏ ਉੱਚ ਸਿੱਖਣ ਟੀਚਿਆਂ ਨੂੰ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਬਦਲੇ ਸਕੂਲ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਜਾਰੀ ਕੀਤਾ ਗਿਆ ਹੈ।
ਸਰਪੰਚ ਅਮਰਜੀਤ ਕੌਰ ਅਤੇ ਸਕੂਲ ਮੈਨੇਜਮੈਟ ਕਮੇਟੀ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਹ ਵੱਕਾਰੀ ਪੁਰਸਕਾਰ ਸਕੂਲ ਦੇ ਮਿਹਨਤੀ ਅਧਿਆਪਕਾਂ ਦੀ ਦਿਨ-ਰਾਤ ਦੀ ਲਗਨ, ਸਹੀ ਮਾਰਗਦਰਸ਼ਨ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਸਿੱਟਾ ਹੈ। ਪਿੰਡ ਦੀ ਸਰਪੰਚ ਅਮਰਜੀਤ ਕੌਰ ਅਤੇ ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਦੇ ਅਹੁਦੇਦਾਰਾਂ ਨੇ ਸਕੂਲ ਸਟਾਫ਼, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਵੱਡੀ ਸਫ਼ਲਤਾ 'ਤੇ ਵਧਾਈ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਇਹ ਸਕੂਲ ਭਵਿੱਖ ਵਿੱਚ ਵੀ ਅਕਾਦਮਿਕ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰਕੇ ਹੋਰਨਾਂ ਸਰਕਾਰੀ ਸਕੂਲਾਂ ਲਈ ਇੱਕ ਮਿਸਾਲ ਬਣੇਗਾ।ਇਸ ਮੌਕੇ ਮੁੱਖ ਅਧਿਆਪਕ ਕਮਲਜੀਤ ਕੌਰ ,ਅਧਿਆਪਕ ਰਾਜੇਸ਼ ਕੁਮਾਰ , ਸੁਖਵਿੰਦਰ ਕੌਰ ਅਤੇ ਸੁਰਿੰਦਰ ਕੌਰ ਹਾਜ਼ਰ ਸਨ ।
- Download Babushahi App
-
-