ਸਿਵਲ ਸਰਜਨ ਦਫ਼ਤਰ ਵਿਖੇ ਸੇਵਾ ਮੁਕਤ ਦਾ ਹੋਣ 'ਤੇ ਫਾਰਮੇਸੀ ਅਫਸਰ ਨੂੰ ਦਿੱਤੀ ਵਿਦਾਇਗੀ
ਅਸ਼ੋਕ ਵਰਮਾ
ਬਠਿੰਡਾ, 2 ਜੂਨ 2026 : ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਬਤੌਰ ਫਾਰਮੇਸੀ ਅਫ਼ਸਰ ਕਮਲ ਪ੍ਰਕਾਸ਼ ਗੁਪਤਾ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਆਪਣੀ ਨੌਕਰੀ ਵਿਚ ਵਧੀਆ ਸੇਵਾਵਾਂ ਦੇਣ ਤੋਂ ਬਾਅਦ ਅੱਜ ਰਿਟਾਇਰਮੈਂਟ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਕਮਲ ਪ੍ਰਕਾਸ਼ ਗੁਪਤਾ ਨੇ ਲਗਭਗ 38 ਸਾਲ ਤੱਕ ਸਿਹਤ ਵਿਭਾਗ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਕਰਮਚਾਰੀ ਨੇ ਆਪਣੀ ਡਿਊਟੀ ਦੌਰਾਨ ਬਹੁਤ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਹੈ । ਜਿਸ ਕਰਕੇ ਉਹ ਬੇਦਾਗ ਇਸ ਦਫ਼ਤਰ ਤੋਂ ਰਿਟਾਇਰ ਹੋ ਕੇ ਜਾ ਰਹੇ ਹਨ ਜੋ ਕਿ ਵਧਾਈ ਦੇ ਪਾਤਰ ਹਨ । ਇਸ ਮੌਕੇ ਮੌਜੂਦ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਸੁਖਜਿੰਦਰ ਸਿੰਘ ਗਿੱਲ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਗਈ । ਇਸ ਮੌਕੇ ਸਿਵਲ ਸਰਜਨ ਅਤੇ ਸਮੂਹ ਸਟਾਫ਼ ਵੱਲੋਂ ਰਿਟਾਇਰ ਹੋਏ ਕਰਮਚਾਰੀ ਕਮਲ ਪ੍ਰਕਾਸ਼ ਗੁਪਤਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
- Download Babushahi App
-
-