ਡੀਐਸਪੀ ਦਲਜੀਤ ਸਿੰਘ ਵਿਰਕ ਮੋਬਾਈਲ ਫੋਨ ਵਾਪਿਸ ਕਰਦੇ ਹੋਏ
ਦੀਦਾਰ ਗੁਰਨਾ
ਘਨੌਰ 4 ਜੂਨ 2026 :ਐਸ ਐਸ ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਘਨੌਰ, ਜਨਤਾ ਦੀ ਸੇਵਾ ਅਤੇ ਪੁਲਿਸ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਬ-ਡਵੀਜ਼ਨ ਘਨੌਰ ਪੁਲਿਸ ਨੇ ਇੱਕ ਸ਼ਲਾਘਾਯੋਗ ਉਪਲਬਧੀ ਹਾਸਲ ਕਰਦਿਆਂ 30 ਗੁਆਚੇ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੌਂਪ ਦਿੱਤੇ ਹਨ , ਇਹ ਕਾਰਵਾਈ ਡੀਐਸਪੀ ਦਲਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਕੀਤੀ ਗਈ , ਪੁਲਿਸ ਟੀਮ ਵੱਲੋਂ ਆਧੁਨਿਕ ਤਕਨੀਕੀ ਸਾਧਨਾਂ ਅਤੇ ਲਗਾਤਾਰ ਯਤਨਾਂ ਸਦਕਾ ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਮੋਬਾਈਲ ਫੋਨਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਬਰਾਮਦ ਕੀਤਾ ਗਿਆ। ਇਸ ਤੋਂ ਬਾਅਦ ਲੋੜੀਂਦੀ ਕਾਨੂੰਨੀ ਕਾਰਵਾਈ ਪੂਰੀ ਕਰਦਿਆਂ ਇਹ ਮੋਬਾਈਲ ਉਨ੍ਹਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕਰ ਦਿੱਤੇ ਗਏ
ਮੋਬਾਈਲ ਫੋਨ ਵਾਪਸ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਪੰਜਾਬ ਪੁਲਿਸ ਅਤੇ ਘਨੌਰ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਗੁਆਚੇ ਹੋਏ ਮੋਬਾਈਲ ਵਾਪਸ ਮਿਲਣ ਦੀ ਉਮੀਦ ਨਹੀਂ ਸੀ, ਪਰ ਪੁਲਿਸ ਦੀ ਮਿਹਨਤ ਅਤੇ ਵਚਨਬੱਧਤਾ ਕਾਰਨ ਉਨ੍ਹਾਂ ਦੀ ਕੀਮਤੀ ਜਾਇਦਾਦ ਉਨ੍ਹਾਂ ਤੱਕ ਮੁੜ ਪਹੁੰਚ ਸਕੀ ਹੈ
ਇਸ ਮੌਕੇ ਡੀਐਸਪੀ ਦਲਜੀਤ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸੰਪਤੀ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ , ਉਨ੍ਹਾਂ ਕਿਹਾ ਕਿ ਗੁੰਮ ਹੋਏ ਮੋਬਾਈਲ ਫੋਨਾਂ ਦੀ ਬਰਾਮਦਗੀ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰਹਿਣਗੇ
- Download Babushahi App
-
-