ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ
ਮਨਪ੍ਰੀਤ ਸਿੰਘ
ਰੂਪਨਗਰ, 04 ਜੂਨ:
ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 05 ਜੂਨ 2026 ਨੂੰ ਸਵੇਰੇ 9 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਖੜਾ ਸਰਵਿਸ ਸਟੇਸ਼ਨ ਪ੍ਰਾਈਵੇਟ ਲਿਮਟਿਡ (ਹੁੰਡਈ) ਅਤੇ ਹੋਲਸਟਾਈਨ ਨਿਊਟ੍ਰੀਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਭਾਖੜਾ ਸਰਵਿਸ ਸਟੇਸ਼ਨ ਪ੍ਰਾਈਵੇਟ ਲਿਮਟਿਡ (ਹੁੰਡਈ) ਕੰਪਨੀ ਵੱਲੋਂ ਟੀਮ ਲੀਡਰ ਸੇਲਜ਼ ਦੀ ਅਸਾਮੀ ਲਈ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 20,000 + ਇਨਸੈਂਸਟਿਵ ਮਿਲੇਗਾ। ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀ ਲਈ ਬਾਰਵੀਂ, ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰ ਨੂੰ 12,000+ ਪ੍ਰੋਤਸਾਹਨ ਮਿਲੇਗਾ। ਰਿਸੈਪਸ਼ਨਿਸਟ ਦੀਆਂ 2 ਅਸਾਮੀਆਂ ਦੀ ਭਰਤੀ ਲਈ ਕੰਪਿਊਟਰ ਦੀ ਯੋਗਤਾ ਨਾਲ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 8500 ਰੁਪਏ ਤੋਂ 10,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਟੈਕਨੀਸ਼ੀਅਨ/ਮਕੈਨਿਕ ਦੀਆਂ 20 ਅਸਾਮੀਆਂ ਲਈ ਆਈ.ਟੀ.ਆਈ ਟੈਕਨੀਸ਼ੀਅਨ, ਆਟੋ ਇਲੈਕਟ੍ਰੀਸ਼ਨ, ਮੋਟਰ ਮਕੈਨਿਕ /ਡਿਪਲੋਮਾ ਅਤੇ ਬੀ.ਟੈਕ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਤਜਰਬੇ ਅਨੁਸਾਰ 12,000 ਰੁਪਏ ਅਤੇ ਇਸ ਤੋਂ ਵੱਧ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰ ਦੀ ਉਮਰ 18 ਤੋਂ 35 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਨੌਕਰੀ ਕਰਨ ਦਾ ਸਥਾਨ ਰੋਪੜ/ਨੰਗਲ/ਸ਼੍ਰੀ ਅਨੰਦਪੁਰ ਸਾਹਿਬ/ਨੂਰਪੁਰਬੇਦੀ/ਮੋਰਿੰਡਾ/ਪਾਉਂਟਾ ਸਾਹਿਬ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਔਰਤਾਂ ਦੋਵੇਂ ਭਾਗ ਲੈ ਸਕਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੋਲਸਟਾਈਨ ਨਿਊਟ੍ਰੀਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਸੇਲਜ਼ ਅਫਸਰ/ਮਾਰਕੀਟਿੰਗ ਐਗਜ਼ੀਕਿਊਟਿਵ, ਏਰੀਆ ਸੇਲਜ਼ ਮੈਨੇਜਰ, ਰੀਜ਼ਨਲ ਸੇਲਜ਼ ਮੈਨੇਜ਼ਰ, ਸੇਲਜ਼ ਟ੍ਰੇਨੀ ਦੀਆਂ ਅਸਾਮੀਆਂ ਲਈ ਗ੍ਰੈਜੂਏਟ/ਪੋਸਟ ਗ੍ਰੈਜੂਏਟ/ਐਮਬੀਏ ਐਗਰੀਕਲਚਰ (ਬੀ.ਐਸਸੀ/ਐਮ.ਐਸਸੀ) ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000/- ਤੋਂ 30,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਨੌਕਰੀ ਕਰਨ ਦਾ ਸਥਾਨ ਜ਼ਿਲ੍ਹਾ ਰੂਪਨਗਰ ਹੈ। ਉਮੀਦਵਾਰ ਦੀ ਉਮਰ 25 ਤੋਂ 30 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਇੰਟਰਵਿਊ ਲਈ ਆਪਣੇ ਸਾਰੇ ਦਸਤਾਵੇਜ਼ ਲੈਕੇ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 'ਤੇ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-