← ਪਿਛੇ ਪਰਤੋ
ਨੀਟ ਪੇਪਰ ਲੀਕ ਮਾਮਲੇ ਦੀ ਸਚਾਈ ਲੋਕਾਂ ਦੇ ਸਾਹਮਣੇ ਆਵੇਂ ਤੇ ਨਾਲ਼ ਹੀ ਬਣਦੀ ਸਜ਼ਾ ਦਿੱਤੀ ਜਾਵੇ: ਐਡਵੋਕੇਟ ਹਰਿੰਦਰ ਸ਼ਰਮਾ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਨਾਲ ਵੱਡਾ ਧੋਖਾ ਹੈ। ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ :-ਪਿਊਸ਼ ਦਵੇਸਰ ਪਟਿਆਲਾ 4 ਜੂਨ 2026 (ਗੁਰਪ੍ਰੀਤ ਸਿੰਘ ਜਖਵਾਲੀ) ਬ੍ਰਾਹਮਣ ਸਮਾਜ ਵੈਲਫੇਅਰ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਪੰਜਾਬ ਐਡਵੋਕੇਟ ਹਰਿੰਦਰ ਸ਼ਰਮਾ ਕੌਰਜੀਵਾਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨੀਟ ਪੇਪਰ ਲੀਕ ਮਾਮਲੇ ਦੀ ਸਚਾਈ ਲੋਕਾਂ ਦੇ ਸਾਹਮਣੇ ਲਿਆਦੀ ਜਾਵੇ ਅਤੇ ਨੀਟ ਪੇਪਰ ਲੀਕ ਸਬੰਧਤ ਲੋਕਾਂ ਤੇ ਫਾਸਟ ਟਰੈਕ ਅਦਾਲਤਾਂ ਵਿੱਚ ਕੇਸ ਚਲਾਕੇ ਉਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਦਾਦਾ ਨੂੰ ਜਬਤ ਕਰਨਾ ਚਾਹੀਦਾ ਹੈ। ਕਿਉਂਕਿ ਪੇਪਰ ਲੀਕ ਹੋਣਾ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਬਹੁਤ ਵੱਡਾ ਧੋਖਾ ਹੋਇਆ ਹੈ। ਅਜਿਹੀਆਂ ਘਟਨਾਵਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਦੇ ਸੁਪਨਿਆਂ ਨੂੰ ਝਟਕਾ ਦਿੰਦੀਆਂ ਹਨ। ਪਿਊਸ਼ ਦਵੇਸਰ ਪ੍ਰਧਾਨ ਯੂਥ ਵਿੰਗ ਨੇ ਕਿਹਾ ਕਿ ਇਸ ਘੁਟਾਲੇ ਦੇ ਦੇਸ਼ ਦੇ ਲੱਖਾਂ ਹੋਣ ਹਾਰ ਅਤੇ ਮਿਹਨਤੀ ਨੌਜਵਾਨ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕ ਦਿੱਤਾ ਹੈ। ਦਿਨ ਰਾਤ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਨਾਲ ਇਹ ਬਹੁਤ ਵੱਡਾ ਧੋਖਾ ਹੈ। ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜ਼ੋ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ। ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਦੇ ਸੂਬਾ ਪ੍ਰਧਾਨ ਪੰਜਾਬ ਦੀਆਂ ਸਮੂੰਹ ਬ੍ਰਾਹਮਣ ਸਮਾਜ ਅਤੇ ਸਭਾਵਾਂ ਨੂੰ ਇਸ ਮਾਮਲੇ ਵਿੱਚ ਇਕੱਠੇ ਹੋ ਕੇ ਇਸ ਨੀਟ ਪੇਪਰ ਲੀਕ ਘੁਟਾਲੇ ਤੇ ਇਸ ਦੇ ਵਿਰੋਧ ਤੇ ਉਪਰੋਕਤ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।
Total Responses : 292