ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ ਕੀਤੀ
ਮਨਪ੍ਰੀਤ ਸਿੰਘ
ਰੂਪਨਗਰ, 5 ਜੂਨ:
ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ, ਪੇਂਡੂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ (ਮਨਰੇਗਾ), ਪੰਚਾਇਤੀ ਰਾਜ ਪ੍ਰੋਜੈਕਟਾਂ, ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਰਜਾਂ, ਸਮਾਜਿਕ ਸੁਰੱਖਿਆ ਸਕੀਮਾਂ, ਖੇਤੀਬਾੜੀ ਵਿਕਾਸ ਪ੍ਰੋਗਰਾਮਾਂ, ਸਹਿਕਾਰੀ ਗਤੀਵਿਧੀਆਂ ਅਤੇ ਹੋਰ ਸਰਕਾਰੀ ਯੋਜਨਾਵਾਂ ਦੀ ਮੌਜੂਦਾ ਸਥਿਤੀ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ ਅਤੇ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਢੰਗ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰੋਜੈਕਟ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਹਰ ਕੰਮ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ। ਮੀਟਿੰਗ ਵਿੱਚ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਰੁਜ਼ਗਾਰ ਸਿਰਜਣ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨਤਾ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਿਕਾਸ ਅਤੇ ਲੋਕ-ਕੇਂਦਰਿਤ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਸਾਰੇ ਵਿਭਾਗਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਨਾ ਲਾਜ਼ਮੀ ਹੈ।
- Download Babushahi App
-
-